bettilt giriş
ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੀ ਕੁੜੀ ਡਿਪ੍ਰੈਸ਼ਨ 'ਚ ਤੇ ਸੈਕਟਰੀ ਦੀ ਮੌਤ - World Punjabi TV
Connect with us

National

ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੀ ਕੁੜੀ ਡਿਪ੍ਰੈਸ਼ਨ ‘ਚ ਤੇ ਸੈਕਟਰੀ ਦੀ ਮੌਤ

Published

on

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਵਾਂਗ ਨਾਲ ਜੁੜੀ ਵਾਇਰਲ ਵੀਡੀਓ ’ਚ ਨਜ਼ਰ ਆਉਣ ਵਾਲੇ ਸਿੰਧੀ ਸਮਾਜ ਦੇ ਇਕ ਵਿਅਕਤੀ ਕਿਸ਼ਨ ਸਨਪਾਲ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸਦੇ ਨਾਲ ਹੀ ਸਵਾਂਗ ਕਰਨ ਵਾਲੀ ਲੜਕੀ ਗੰਭੀਰ ਰੂਪ ਨਾਲ ਡਿਪਰੈਸ਼ਨ ਵਿਚ ਦੱਸੀ ਜਾ ਰਹੀ ਹੈ। ਕੁੜੀ ਦਾ ਇਲਾਜ ਚੱਲ ਰਿਹਾ ਹੈ।

ਦੱਸ ਦੇਈਏ ਕਿ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਸਦਾ ਗੰਭੀਰ ਨੋਟਿਸ ਲਿਆ ਸੀ ਅਤੇ ਇਸ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਈ ਸੀ। ਹਾਲਾਂਕਿ ਇਸ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਕਰਨ ਵਾਲੀ ਕੁੜੀ ਤੇ ਸਿੰਧੀ ਸਮਾਜ ਦੇ ਪ੍ਰਮੁੱਖ ਲੋਕਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗ ਲਈ ਸੀ ਤੇ ਕਿਹਾ ਸੀ ਕਿ ਇਹ ਭੁੱਲ ਉਨ੍ਹਾਂ ਤੋਂ ਅਣਜਾਣੇ ਵਿਚ ਹੋਈ ਹੈ। ਉੱਧਰ, ਥਾਣਾ ਕੋਤਵਾਲੀ ਦੇ ਇੰਚਾਰਜ ਰਾਘਵੇਂਦਰ ਤਿਵਾਰੀ ਨੇ ਕਿਹਾ ਕਿ ਇਸ ਮਾਮਲੇ ’ਚ ਉਨ੍ਹਾਂ ਨੂੰ ਹਾਲੇ ਤੱਕ ਕੋਈ ਸ਼ਿਕਾਇਤ ਨਹੀਂ ਪ੍ਰਾਪਤ ਹੋਈ ਹੈ।

ਕੀ ਹੈ ਪੂਰਾ ਮਾਮਲਾ-

ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ ਵਿੱਚ ਇਕ ਜਥੇਬੰਦੀ ਵੱਲੋਂ ਕਰਵਾਏ ਗਏ ਸਮਾਗਮ ਦੀ ਵੀਡੀਓ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਵਾਇਰਲ ਵੀਡੀਓ ‘ਤੇ ਸਿੱਖ ਸੰਗਤਾਂ ਨੇ ਬੇਹੱਦ ਸਖਤ ਇਤਰਾਜ਼ ਜਤਾਉਂਦਿਆਂ ਜਥੇਬੰਦੀ ਅਤੇ ਵੀਡੀਓ ਵਿਚ ਦਿਖਾਈ ਦੇ ਰਹੇ ਲੋਕਾਂ ‘ਤੇ ਕਾਰਵਾਈ ਦੀ ਮੰਗ ਕੀਤੀ ਸੀ। ਦਰਅਸਲ ਇਸ ਵੀਡੀਓ ਵਿਚ ਇਕ ਲੜਕੀ ਨੂੰ ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਾਉਂਦੇ ਹੋਏ ਪੇਸ਼ ਕੀਤਾ ਗਿਆ ਸੀ। ਵੀਡੀਓ ਵਾਇਰਲ ਹੋਈ ਤਾਂ ਕਾਰਵਾਈ ਦੀ ਮੰਗ ਉੱਠਣ ਲੱਗੀ। ਪਰ ਹੁਣ ਇਸ ਸਭ ਵਿਚਾਲੇ ਖਬਰ ਆ ਰਹੀ ਹੈ ਕਿ ਜਿਸ ਜਥੇਬੰਦੀ ਦਾ ਇਹ ਸਮਾਗਮ ਸੀ ਉਸ ਦੇ ਸੈਕਟਰੀ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਹਾਲਾਂਕਿ ਮੌਤ ਦਾ ਕਾਰਨ ਕੀ ਰਿਹਾ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ।

ਉਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਵਾਂਗ ਰਚਾਉਣ ਵਾਲੀ ਲੜਕੀ ਵੀ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਈ ਹੈ। ਜਿਸ ਦਾ ਹੁਣ ਡਾਕਟਰੀ ਇਲਾਜ ਚੱਲ ਰਿਹਾ ਦੱਸਿਆ ਜਾ ਰਿਹਾ ਹੈ। ਵਾਇਰਲ ਵੀਡੀਓ ਬਾਰੇ ਜੋ ਤੱਥ ਸਾਹਮਣੇ ਆਏ ਸਨ ਉਨ੍ਹਾਂ ਮੁਤਾਬਕ ਇਹ ਵੀਡੀਓ ਮੱਧ ਪ੍ਰਦੇਸ਼ ਦੇ ਸ਼ਹਿਡੋਲ ਸ਼ਹਿਰ ਦਾ ਦੱਸਿਆ ਜਾ ਰਿਹਾ ਸੀ। ਬੇਸ਼ੱਕ ਜਥੇਬੰਦੀ ਵੱਲੋਂ ਵੀਡੀਓ ਵਾਇਰਲ ਹੋਣ ਮਗਰੋਂ ਖਿਮਾ ਯਾਚਨਾ ਕੀਤੀ ਗਈ ਸੀ ਪਰ ਹੁਣ ਸੈਕਟਰੀ ਦੀ ਮੌਤ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ। ਦੂਜੇ ਪਾਸੇ ਅਜੇ ਸਬੰਧਿਤ ਜਥੇਬੰਦੀ ਵੱਲੋਂ ਸੈਕਟਰੀ ਦੀ ਮੌਤ ਜਾਂ ਲੜਕੀ ਦੇ ਡਿਪ੍ਰੈਸ਼ਨ ਵਿਚ ਜਾਣ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

2