punjab
ਪ੍ਰੇਮਿਕਾ ਨੇ ਕੀਤਾ ਬਲੈਕਮੇਲ, ਨੌਜਵਾਨ ਨੇ ਦਿੱਤੀ ਜਾਨ

ਰਾਜਪੁਰਾ : ਪੁਲਿਸ ਚੌਕੀ ਕਸਤੂਰਬਾ ਅਧੀਨ ਪੈਂਦੇ ਸ਼ਿਵਾਜੀ ਪਾਰਕ ਵਿਖੇ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਤੋਂ ਪ੍ਰੇਸ਼ਾਨ ਹੋ ਕੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ। ਉਸ ਨੂੰ ਤੁਰੰਤ ਰਾਜਪੁਰਾ ਦੇ ਨਿਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਖ਼ਰਾਬ ਹੁੰਦੀ ਦੇਖ ਕੇ ਨਿੱਜੀ ਹਸਪਤਾਲ ਤੋਂ ਰਾਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੇ ਬਲੈਕਮੇਲ ਕਰਨ ਵਾਲੇ ਪਰਿਵਾਰ ਦੇ ਮੈਂਬਰਾਂ ਤੇ ਧਾਰਾ 306 ਦਾ ਪਰਚਾ ਦਰਜ ਕਰ ਦਿੱਤਾ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਲਲਿਤ ਕੁਮਾਰ (27) ਵਜੋ ਹੋਈ ਹੈ। ਮ੍ਰਿਤਕ ਦੀ ਮਾਤਾ ਮਮਤਾ ਰਾਣੀ ਨੇ ਦੱਸਿਆ ਕਿ ਮੇਰੇ ਲੜਕੇ ਨੂੰ ਸਰਬਜੀਤ ਕੌਰ ਵਾਸੀ ਜੰਡੋਲੀ ਦਾ ਪਰਿਵਾਰ ਮੈਂ ਆਪਣੇ ਜਾਲ ਵਿੱਚ ਫਸਾ ਕੇ ਹਰ ਵਕਤ ਪੈਸਿਆਂ ਦੀ ਮੰਗ ਕਰਦੇ ਸਨ, ਜਿਸ ਤੋਂ ਪ੍ਰੇਸ਼ਾਨ ਹੋ ਕੇ ਮੇਰੇ ਲੜਕੇ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਸਾਡੀ ਮੰਗ ਹੈ ਕਿ ਸਰਬਜੀਤ ਕੌਰ ਜੰਡੋਲੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ । ਮ੍ਰਿਤਕ ਲਲਿਤ ਕੁਮਾਰ ਦੀ ਭੈਣ ਕਵਿਤਾ ਨੇ ਪੱਤਰਕਾਰਾਂ ਨੂੰ ਦੱਸਿਆ ਮਰਨ ਤੋਂ ਪਹਿਲਾਂ ਮੇਰੇ ਭਰਾ ਨੇ ਇਕ ਵੀਡਿਓ ਵੀ ਵਾਇਰਲ ਕੀਤੀ ਹੈ ਜਿਸ ਵਿੱਚ ਉਸ ਨੇ ਦੱਸਿਆ ਹੈ ਕਿ ਮੈਨੂੰ ਸਰਬਜੀਤ ਕੌਰ ਜੰਡੋਲੀ ਬਲੈਕਮੇਲ ਕਰਦੀ ਹੈ, ਜਿਸ ਨਾਲ ਮੇਰੇ ਤਿੰਨ ਚਾਰ ਮਹੀਨਿਆਂ ਤੋਂ ਪਿਆਰ ਚੱਲਦਾ ਸੀ ਪਰ ਵਾਰ ਵਾਰ ਪੈਸਿਆਂ ਦੀ ਮੰਗ ਕਰਨਗੇ ਮੈਂ ਕਾਫ਼ੀ ਪ੍ਰੇਸ਼ਾਨ ਹੋ ਗਿਆ ਸੀ। ਹੁਣ ਮੈਂ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ।
ਡੀਐੱਸਪੀ ਰਾਜਪੁਰਾ ਹਰਬੰਸ ਸਿੰਘ ਬੈਂਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲਲਿਤ ਕੁਮਾਰ 27 ਸਾਲਾਂ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਮ੍ਰਿਤਕ ਦੀ ਮਾਂ ਮਮਤਾ ਰਾਣੀ ਦੀ ਸ਼ਿਕਾਇਤ ਉਤੇ ਮਰਨ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਧਾਰਾ 306 ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ, ਜਲਦੀ ਹੀ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।