News
ਸੋਨਾ ਅਤੇ ਚਾਂਦੀ ਹੋਇਆ ਸਸਤਾ
ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਅੱਜ ਕੁਝ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। Jalandhar ਦੇ ਸਰਾਫਾ ਬਾਜ਼ਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ 1,64,000 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 1,52,520 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿੱਚ ਵੀ ਗਿਰਾਵਟ ਆਈ ਹੈ। ਚਾਂਦੀ ਅੱਜ 2,71,000 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਛੂਹ ਗਈ, ਜਦੋਂ ਕਿ ਬੁੱਧਵਾਰ ਨੂੰ ਇਹ 2,79,700 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਸਰਾਫਾ ਬਾਜ਼ਾਰ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉਤਰਾਅ-ਚੜ੍ਹਾਅ ਅਤੇ ਮੰਗ ਵਿੱਚ ਬਦਲਾਅ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਹ ਗਿਰਾਵਟ ਦੇਖੀ ਗਈ ਹੈ। ਇਸ ਨਾਲ ਖਰੀਦਦਾਰਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।
