Connect with us

Business

1,291 ਰੁਪਏ ਤਕ ਸੋਨੇ ਚਾਂਦੀ ‘ਚ ਹੋਈ ਗਿਰਾਵਟ

Published

on

gold and silver

ਗਲੋਬਲ ਬਾਜ਼ਾਰਾਂ ਵਿਚ ਬਹੁਮੁੱਲੀ ਧਾਤਾਂ ਦੀ ਕੀਮਤ ਡਿੱਗਣ ਕਾਰਨ ਦਿੱਲੀ ਸਰਾਫਾ ਬਾਜ਼ਾਰ ਵਿਚ ਵੀ ਸੋਨੇ-ਚਾਂਦੀ ਦੀ ਕੀਮਤ ਵਿਚ 1,291 ਰੁਪਏ ਤੱਕ ਗਿਰਾਵਟ ਦੇਖਣ ਨੂੰ ਮਿਲੀ। ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨਾ 116 ਰੁਪਏ ਡਿੱਗ ਕੇ 48,772 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਪਿਛਲੇ ਕਾਰੋਬਾਰੀ ਦਿਨ ਸੋਨਾ 48,888  ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਉੱਥੇ ਹੀ, ਅੱਜ ਚਾਂਦੀ 1,291 ਰੁਪਏ ਸਸਤੀ ਹੋ ਕੇ 70,836 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਪਿਛਲੇ ਕਾਰੋਬਾਰੀ ਦਿਨ ਚਾਂਦੀ 72,127 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਰਹੀ ਸੀ। ਕੌਮਾਂਤਰੀ ਬਾਜ਼ਾਰ ਵਿਚ ਸੋਨਾ ਗਿਰਾਵਟ ਨਾਲ 1,898 ਡਾਲਰ ਪ੍ਰਤੀ ਔਂਸ ਰਹਿ ਗਿਆ। ਚਾਂਦੀ 27.74 ਡਾਲਰ ਪ੍ਰਤੀ ਔਂਸ ‘ਤੇ ਲਗਭਗ ਸਥਿਰ ਰਹੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, ”ਬੁੱਧਵਾਰ ਨੂੰ ਕਾਮੈਕਸ ‘ਤੇ ਕਾਰੋਬਾਰ ਦੌਰਾਨ ਸੋਨਾ 1,898 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰ ਰਿਹਾ ਸੀ, ਜਿਸ ਤੋਂ ਬਾਅਦ ਇੱਥੇ ਸੋਨੇ ਵਿਚ ਕਾਰੋਬਾਰ ਵਿਚ ਕਮਜ਼ੋਰੀ ਦਿਖਾਈ ਦਿੱਤੀ।”