Amritsar
ਦੁਬਈ ਤੋਂ ਆਏ ਯਾਤਰੀ ਕੋਲੋਂ 15.74 ਲੱਖ ਰੁਪਏ ਦਾ ਸੋਨਾ ਕੀਤਾ ਬਰਾਮਦ

1ਸਤੰਬਰ 2023: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਤਾਇਨਾਤ ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਦੇ ਅਧਿਕਾਰੀਆਂ ਨੇ ਦੁਬਈ ਤੋਂ ਆਉਣ ਵਾਲੇ ਇੱਕ ਯਾਤਰੀ ਕੋਲੋਂ 15 ਲੱਖ 74 ਹਜ਼ਾਰ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਕਸਟਮ ਅਧਿਕਾਰੀਆਂ ਵੱਲੋਂ ਉਕਤ ਸੋਨਾ ਆਪਣੇ ਕਬਜ਼ੇ ‘ਚ ਲੈਣ ਤੋਂ ਬਾਅਦ ਦੋਸ਼ੀ ਯਾਤਰੀ ਖ਼ਿਲਾਫ਼ ਕਸਟਮ ਐਕਟ 1962 ਦੀ ਧਾਰਾ 110 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਕਸਟਮਜ਼ ਦੇ ਏਆਈਯੂ ਦੇ ਬੁਲਾਰੇ ਅਨੁਸਾਰ, ਸਪਾਈਸ ਜੈੱਟ ਦੀ ਉਡਾਣ ਨੰਬਰ ਐਸਜੀ 56 ਵੀਰਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਇਸ ਫਲਾਈਟ ਰਾਹੀਂ ਭਾਰਤ ਆਉਣ ਵਾਲੇ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਇਕ ਯਾਤਰੀ ਦੇ ਚਿਹਰੇ ‘ਤੇ ਲਗਾਤਾਰ ਬਦਲਾਅ ਦੇਖ ਕੇ ਅਧਿਕਾਰੀਆਂ ਨੇ ਉਸ ਨੂੰ ਸਾਮਾਨ ਸਮੇਤ ਹੋਰ ਯਾਤਰੀਆਂ ਤੋਂ ਵੱਖ ਕਰ ਦਿੱਤਾ।
ਇਸ ਤੋਂ ਬਾਅਦ ਉਸ ਦੇ ਸਾਮਾਨ ਦੀ ਸਕੈਨਿੰਗ ਕੀਤੀ ਗਈ ਤਾਂ ਅਧਿਕਾਰੀਆਂ ਨੂੰ ਕੁਝ ਨਹੀਂ ਮਿਲਿਆ। ਫਿਰ ਇਸ ਯਾਤਰੀ ਦੀ ਨਿੱਜੀ ਤੌਰ ‘ਤੇ ਜਾਂਚ ਕੀਤੀ ਗਈ। ਫਿਰ ਉਸਦੇ ਅੰਡਰਗਾਰਮੈਂਟਸ ਵਿੱਚੋਂ ਇੱਕ ਕੈਪਸੂਲ ਬਰਾਮਦ ਹੋਇਆ, ਜਿਸਦਾ ਕੁੱਲ ਵਜ਼ਨ 385 ਗ੍ਰਾਮ ਸੀ। ਜਾਂਚ ਦੌਰਾਨ ਇਸ ਵਿੱਚੋਂ 265 ਗ੍ਰਾਮ ਸੋਨਾ ਬਰਾਮਦ ਹੋਇਆ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 15 ਲੱਖ 74 ਹਜ਼ਾਰ 630 ਰੁਪਏ ਦੱਸੀ ਗਈ ਹੈ।