Punjab
ਪੰਜਾਬ ਦੇ ਕਾਰੋਬਾਰੀਆਂ ਲਈ ਖੁਸ਼ਖਬਰੀ….

ਚੰਡੀਗੜ੍ਹ 9ਸਤੰਬਰ 2023 : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਾਰੋਬਾਰੀਆਂ ਨੂੰ ਲੁਭਾਉਣ ਦੀ ਤਿਆਰੀ ਕਰ ਰਹੀ ਹੈ। ਓਥੇ ਹੀ ਦੱਸਿਆ ਜਾ ਰਿਹਾ ਹੈ ਕਿ ‘ਆਪ’ ਸਰਕਾਰ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਇੰਡਸਟਰੀ ਟਾਊਨਹਾਲ ਦਾ ਪ੍ਰਬੰਧ ਕਰਨ ਜਾ ਰਹੀ ਹੈ।
ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਂਝੇ ਤੌਰ ’ਤੇ ਕਰਨਗੇ। ਪਾਰਟੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ ਅਤੇ ਨਵੇਂ ਉਦਯੋਗਿਕ ਪ੍ਰਾਜੈਕਟਾਂ ਬਾਰੇ ਕਾਰੋਬਾਰੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਪੰਜਾਬ ਸਰਕਾਰ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੋਏ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸਮਿਟ’ ਵਿੱਚ 500 ਤੋਂ ਵੱਧ ਉਦਯੋਗਿਕ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਸੂਤਰਾਂ ਅਨੁਸਾਰ ਹੁਣ 14 ਸਤੰਬਰ ਨੂੰ ਅੰਮ੍ਰਿਤਸਰ ਤੇ ਜਲੰਧਰ ਅਤੇ 15 ਸਤੰਬਰ ਨੂੰ ਲੁਧਿਆਣਾ ਤੇ ਮੁਹਾਲੀ ਵਿੱਚ ‘ਇੰਡਸਟਰੀ ਟਾਊਨ ਹਾਲ’ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਦੱਸਿਆ ਹੈ ਕਿ ਸਾਡਾ ਮੁੱਖ ਉਦੇਸ਼ ਮੌਜੂਦਾ ਕਾਰੋਬਾਰੀਆਂ ਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਕਰਨਾ ਹੈ। ਕੁਝ ਹਫ਼ਤੇ ਪਹਿਲਾਂ, ਮੁੱਖ ਮੰਤਰੀ ਮਾਨ ਨੇ ਕਾਰੋਬਾਰਾਂ ਲਈ ਨਿਵੇਸ਼ ਦੇ ਮਾਹੌਲ ਨੂੰ ਬਿਹਤਰ ਬਣਾਉਣ ਬਾਰੇ ਸੁਝਾਅ ਲੈਣ ਲਈ ਇੱਕ ਪੋਰਟਲ ਅਤੇ ਇੱਕ ਵਟਸਐਪ ਨੰਬਰ ਲਾਂਚ ਕੀਤਾ ਸੀ। ਸਾਰੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।