Uncategorized
ਸ਼ਰਧਾਲੂਆਂ ਲਈ ਖੁਸ਼ਖਬਰੀ, 29 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

AMARNATH YATRA : ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ। ਜਾਣਕਾਰੀ ਅਨੁਸਾਰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ 29 ਜੂਨ ਤੋਂ ਸਾਲਾਨਾ ਸ਼੍ਰੀ ਅਮਰਨਾਥ ਯਾਤਰਾ ਸ਼ੁਰੂ ਹੋਣ ਦੀ ਸੰਭਾਵਨਾ ਹੈ। 29 ਜੂਨ ਤੋਂ ਸ਼ੁਰੂ ਹੋਈ ਇਹ 52 ਰੋਜ਼ਾ ਸਾਲਾਨਾ ਤੀਰਥ ਯਾਤਰਾ 19 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।
ਉਪ ਰਾਜਪਾਲ ਅਤੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਚੇਅਰਮੈਨ ਮਨੋਜ ਸਿਨਹਾ ਨੇ ਯਾਤਰਾ ਦੇ ਪ੍ਰਬੰਧਾਂ ਅਤੇ ਤਿਆਰੀਆਂ ‘ਤੇ ਚਰਚਾ ਕਰਨ ਲਈ ਰਾਜ ਭਵਨ ‘ਚ ਬੈਠਕ ਦੀ ਪ੍ਰਧਾਨਗੀ ਕੀਤੀ। ਜਾਣਕਾਰੀ ਮੁਤਾਬਿਕ, ਲੋਕ ਸਭਾ ਚੋਣਾਂ ਦੀ ਸਮਾਪਤੀ ਤੋਂ ਬਾਅਦ ਪ੍ਰਸ਼ਾਸਨ ਸ਼੍ਰੀ ਅਮਰਨਾਥ ਯਾਤਰਾ ਦੀ ਤਿਆਰੀ ਸ਼ੁਰੂ ਕਰ ਦੇਵੇਗਾ। ਯਾਤਰਾ ਲਈ ਰਜਿਸਟ੍ਰੇਸ਼ਨ ਅਗਲੇ ਮਹੀਨੇ ਦੇ ਅੰਤ ਤੱਕ ਵੱਖ-ਵੱਖ ਬੈਂਕਾਂ ਦੀਆਂ ਸ਼ਾਖਾਵਾਂ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਯਾਤਰਾ ਆਰਤੀ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਬਾਲਟਾਲ ਅਤੇ ਪਹਿਲਗਾਮ ਮਾਰਗਾਂ ਤੋਂ ਪਿਛਲੇ ਸਾਲ 1 ਜੁਲਾਈ ਨੂੰ ਸ਼ੁਰੂ ਹੋਈ ਅਮਰਨਾਥ ਯਾਤਰਾ ਦੌਰਾਨ 4.5 ਲੱਖ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ ਸਨ।