Punjab
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ
ਅੰਮ੍ਰਿਤਸਰ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100ਵੀਂ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਤੋਂ ਪਾਸਪੋਰਟ ਮੰਗੇ ਗਏ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿੱਥੇ ਅੰਮ੍ਰਿਤਸਰ ਵਿਖੇ ਸਮਾਗਮ ਕਰਵਾਏ ਜਾਣਗੇ, ਉੱਥੇ ਹੀ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਸਾਹਿਬਾਨ ਵੱਲੋਂ ਸਿਫ਼ਾਰਸ਼ ਕਰਵਾਕੇ ਆਪਣੀ ਰਿਹਾਇਸ਼ ਦੇ ਸਬੂਤ (ਆਧਾਰ ਕਾਰਡ, ਵੋਟਰ ਕਾਰਡ ਅਤੇ ਰਾਸ਼ਨ ਕਾਰਡ ਆਦਿ) ਅਤੇ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ 5 ਅਗਸਤ ਤੋਂ ਪਹਿਲਾਂ ਜਮ੍ਹਾਂ ਕਰਵਾਉਣ।