Punjab
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਆਏ ਖੁਸ਼ਖਬਰੀ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦੇ ਦੌਰੇ ‘ਤੇ ਲਿਜਾਣ ਦਾ ਫੈਸਲਾ ਕੀਤਾ ਹੈ। ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ਦੇ 3661 ਸਕੂਲਾਂ ਦੇ 73220 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਵਿੱਚ ਜਾਣ ਲਈ 200 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਫੰਡ ਜਾਰੀ ਕੀਤੇ ਗਏ ਹਨ।
ਇਸ ਤਹਿਤ ਹਾਈ ਸਕੂਲਾਂ ਦੇ 9ਵੀਂ ਅਤੇ 10ਵੀਂ ਜਮਾਤ ਦੇ 10-10 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਇਆ ਜਾਵੇਗਾ, ਇਸ ਦੇ ਨਾਲ ਹੀ ਸੀਨੀਅਰ ਸੈਕੰਡਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਦੇ 5 ਵਿਦਿਆਰਥੀ ਪ੍ਰਤੀ ਜਮਾਤ ਦੇ ਦੌਰੇ ‘ਤੇ ਜਾਣਗੇ।