Connect with us

Punjab

ਦਿਵਿਆਂਗਾਂ ਦੀਆਂ ਲੋੜਾਂ ਅਨੁਸਾਰ ਚੰਡੀਗੜ੍ਹ ਅਤੇ ਕੁਝ ਜ਼ਿਲ੍ਹਿਆਂ ਦੀਆਂ ਸਰਕਾਰੀ ਇਮਾਰਤਾਂ ‘ਚ ਕੀਤੀਆਂ ਜਾਣਗੀਆਂ ਤਬਦੀਲੀਆ: ਡਾ.ਬਲਜੀਤ ਕੌਰ

Published

on

ਚੰਡੀਗੜ੍ਹ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਮੋਗਾ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਬਠਿੰਡਾ ਅਤੇ ਮੋਹਾਲੀ ਜ਼ਿਲ੍ਹਿਆਂ ਦੀਆਂ 193 ਇਮਾਰਤਾਂ ਤੋਂ ਇਲਾਵਾ ਚੰਡੀਗੜ੍ਹ ਸ਼ਹਿਰ ਵਿਚ ਪੰਜਾਬ ਸਰਕਾਰ ਦੀਆਂ 9 ਬਿਲਡਿੰਗਾਂ ਵਿੱਚ ਦਿਵਿਆਂਗਾਂ ਦੀ ਪਹੁੰਚ ਨੂੰ ਸੁਖਾਲਾ ਬਣਾਉਣ ਲਈ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਨਾਲ ਦਿਵਿਆਂਗ ਬਿਨਾਂ ਕਿਸੇ ਪਰੇਸ਼ਾਨੀ ਤੋਂ ਸਰਕਾਰੀ ਇਮਾਰਤਾ ਵਿੱਚ ਆਪਣਾ ਕੰਮ ਕਰਵਾ ਸਕਣਗੇ। ਉਹਨਾਂ ਅੱਗੇ ਦੱਸਿਆ ਕਿ ਇਸ ਕਾਰਜ਼ ‘ਤੇ 50 ਕਰੋੜ ਰੁਪਏ ਖਰਚੇ ਜਾਣਗੇ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਬਿਲਡਿੰਗਾ ਨੂੰ ਦਿਵਿਆਂਗਾਂ ਦੀ ਸੁਖਾਲੀ ਪਹੁੰਚ ਦੇ ਅਨੁਕੂਲ ਬਣਾਉਣ ਲਈ ਲਿਫਟ, ਰੈਂਪ, ਪਖਾਨੇ, ਰੇਲਿੰਗ ਆਦਿ ਦੀ ਵਿਵਸਥਾ ਕੀਤੀ ਜਾਵੇਗੀ।

ਡਾ.ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਮਾਰਤਾਂ ਵਿੱਚ ਪੌੜੀਆਂ ਅਤੇ ਰੈਂਪ, ਕੌਰੀਡੋਰ, ਐਂਟਰੀ ਗੇਟ, ਪਾਰਕਿੰਗ ਦੇ ਨਾਲ-ਨਾਲ ਅੰਦਰੂਨੀ ਅਤੇ ਬਾਹਰੀ ਸਹੂਲਤਾ ਜਿਵੇਂ ਸਾਈਨੇਜ, ਅਲਾਰਮ ਸਿਸਟਮ ਅਤੇ ਦਿਵਿਆਂਗਾਂ ਲਈ ਵਿਸ਼ੇਸ਼ ਪਖਾਨੇ ਆਦਿ ਨਵੀਆਂ ਸਹੂਲਤਾਂ ਸ਼ਾਮਲ ਕੀਤੀਆਂ ਜਾਣਗੀਆਂ। ਇਹ ਸਹੂਲਤਾਂ ਦਿਵਿਆਂਗਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਲੋੜੀਂਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਗੀਆਂ।