Connect with us

Punjab

ਤੀਜੇ ਦਿਨ ਵੀ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ

Published

on

ਚੰਡੀਗੜ੍ਹ- ਅੱਜ ਪੰਜਾਬ ਰੋਡਵੇਜ਼, ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਦੀ ਤੀਜੇ ਦਿਨ ਵੀ ਹੜਤਾਲ ਜਾਰੀ ਰਹੀ। ਜਿਸ ਦੇ ਚੱਲਦਿਆਂ ਅੱਜ ਵੀ ਸੜਕਾਂ ’ਤੇ ਸਰਕਾਰੀ ਬੱਸਾਂ ਨਾਲ ਚੱਲੀਆਂ ਅਤੇ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ।

ਜ਼ਿਕਰਯੋਗ ਹੈ ਕਿ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਅਧੀਨ ਪਾਈਆਂ ਜਾ ਰਹੀਆਂ ਬੱਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।ਇੱਥੇ ਦੱਸ ਦੇਈਏ ਕਿ ਕੱਚੇ ਕਾਮਿਆਂ ਦੀ ਪਿਛਲੇ ਤਿੰਨ ਤੋਂ ਹੜਤਾਲ ਚੱਲ ਰਹੇ ਅਤੇ ਬੀਤੇ ਦਿਨੀਂ ਹੜਤਾਲ ਦੇ ਚਲਦਿਆਂ ਕੱਚੇ ਕਾਮਿਆਂ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਝੜਪ ਵੀ ਹੋਈ ਸੀ।