Punjab
ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਟਲੀ
ਪੰਜਾਬ ਵਿੱਚ ਅੱਜ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੇ ਆਖਰਕਾਰ ਰਾਹਤ ਦਾ ਸਾਹ ਲਿਆ ਹੈ। ਨਵੀਂ ‘Kilometer Scheme’ ਦੇ ਵਿਰੋਧ ਵਿੱਚ ਪਨਬੱਸ (Panbus) ਅਤੇ ਪੀਆਰਟੀਸੀ (PRTC) ਦੇ ਠੇਕਾ ਕਰਮਚਾਰੀਆਂ ਵੱਲੋਂ ਸਵੇਰ ਤੋਂ ਸ਼ੁਰੂ ਕੀਤੀ ਗਈ ਹੜਤਾਲ ਹੁਣ ਖ਼ਤਮ ਹੋ ਗਈ ਹੈ। ਪੰਜਾਬ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਕਰਦੇ ਹੋਏ 31 ਅਕਤੂਬਰ ਤਕ ਕਿਲੋਮੀਟਰ ਟੈਂਡਰ ਯੋਜਨਾ ਨੂੰ ਮੁਲਤਵੀ ਕਰ ਦਿਤਾ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਪਨਬਸ ਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਹੋਏ ਪ੍ਰਦਰਸ਼ਨ ਨੂੰ ਮੁਲਤਵੀ ਕਰ ਦਿਤਾ ਹੈ।
ਇਹ ਫੈਸਲਾ ਸਰਕਾਰ ਤੋਂ ਮਿਲੇ ਇੱਕ ਭਰੋਸੇ ਤੋਂ ਬਾਅਦ ਲਿਆ ਗਿਆ ਹੈ। ਸਰਕਾਰ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ 31 ਅਕਤੂਬਰ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਚਰਚਾ ਕਰਨ ਅਤੇ ਮਸਲੇ ਦਾ ਸਥਾਈ ਹੱਲ ਕੱਢਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਜਾਵੇਗੀ।
