Connect with us

Punjab

ਅੱਜ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ:

Published

on

ਜਲੰਧਰ : 2 ਮੁੱਖ ਮੰਤਰੀ 15 ਜੂਨ ਨੂੰ ਜਲੰਧਰ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਆਦਮਪੁਰ ਹਵਾਈ ਅੱਡੇ ‘ਤੇ ਉਤਰਨਗੇ ਅਤੇ ਉਥੋਂ ਸਵੇਰੇ ਸਿੱਧੇ ਜਲੰਧਰ ਆਉਣਗੇ ਜਿੱਥੇ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਨੂੰ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਦੋਵੇਂ ਆਗੂਆਂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੀ ਹਾਜ਼ਰ ਹੋਣਗੇ। ਆਦਮਪੁਰ ਹਵਾਈ ਅੱਡੇ ‘ਤੇ ਦੋਵਾਂ ਮੁੱਖ ਮੰਤਰੀਆਂ ਦੇ ਜਹਾਜ਼ ਦੀ ਲੈਂਡਿੰਗ ਦੇ ਮੱਦੇਨਜ਼ਰ ਜਿੱਥੇ ਉਨ੍ਹਾਂ ਦੇ ਖੇਤਰ ‘ਚ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਸ਼ਹਿਰੀ ਖੇਤਰ ‘ਚ ਹੋਣ ਵਾਲੇ ਪ੍ਰੋਗਰਾਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਅਤੇ ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਮੁੱਖ ਮੰਤਰੀ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ।