BUSES STRIKE : ਪੰਜਾਬ ਭਰ ‘ਚ ਅੱਜ ਇਕ ਵਾਰ ਫਿਰ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਬੱਸ ਅੱਡੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਬੰਦ ਰਹਿਣਗੇ। ਕੱਚੇ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਰੋਸ ਕੀਤਾ ਜਾਵੇਗਾ। ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਯੂਨੀਅਨ ਆਗੂਆਂ ਨੇ ਬੱਸ ਹੜਤਾਲ ਦਾ ਐਲਾਨ ਕੀਤਾ ਹੈ।