Connect with us

Punjab

ਪੰਜਾਬ ’ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

Published

on

ਪੰਜਾਬ ਦੇ ਯਾਤਰੀਆਂ ਲਈ ਅੱਜ ਵੱਡੀ ਮੁਸ਼ਕਲ ਖੜ੍ਹੀ ਹੋ ਗਈ ਹੈ। ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦੇ ਪਹੀਏ ਠੱਪ ਰਹਿਣਗੇ ਕਿਉਂਕਿ ਬੱਸ ਮੁਲਾਜਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਇਸ ਹੜਤਾਲ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਵਿੱਚ ਸਰਕਾਰੀ ਬੱਸ ਸੇਵਾ ਅੱਜ ਪ੍ਰਭਾਵਿਤ ਰਹੇਗੀ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਨਾਲ ਜੁੜੇ ਮੁਲਾਜਮਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਮੁਲਾਜਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਸਰਕਾਰ ਵੱਲੋਂ ਅਣਦੇਖਿਆ ਕੀਤਾ ਜਾ ਰਿਹਾ ਹੈ।

ਹੜਤਾਲ ਕਾਰਨ ਕਈ ਡਿਪੂਆਂ ਵਿੱਚ ਬੱਸਾਂ ਖੜ੍ਹੀਆਂ ਰਹਿਣਗੀਆਂ, ਜਿਸ ਨਾਲ ਦਫ਼ਤਰ ਜਾਣ ਵਾਲੇ ਕਰਮਚਾਰੀ, ਵਿਦਿਆਰਥੀ ਅਤੇ ਹੋਰ ਯਾਤਰੀ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ। ਬੱਸ ਅੱਡਿਆਂ ‘ਤੇ ਯਾਤਰੀਆਂ ਨੂੰ ਵਿਕਲਪਿਕ ਆਵਾਜਾਈ ਦੇ ਸਾਧਨ ਲੱਭਣੇ ਪੈ ਸਕਦੇ ਹਨ।

ਬੱਸ ਮੁਲਾਜਮਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਫਿਲਹਾਲ, ਜੇਕਰ ਤੁਸੀਂ ਅੱਜ ਸਰਕਾਰੀ ਬੱਸ ਰਾਹੀਂ ਸਫ਼ਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਇਲਾਕੇ ਦੀ ਬੱਸ ਸੇਵਾ ਬਾਰੇ ਜਾਣਕਾਰੀ ਜ਼ਰੂਰ ਹਾਸਲ ਕਰ ਲਵੋ। ਇਸ ਖ਼ਬਰ ਨਾਲ ਜੁੜੇ ਹਰ ਅਪਡੇਟ ਲਈ ਬਣੇ ਰਹੋ ਸਾਡੇ ਨਾਲ।