punjab
ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਨੂੰ ਸਰਕਾਰ ਵਚਨਬੱਧ -: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਦੱਸ ਦੇਈਏ ਇਹ ਗੱਲ ਖਣਨ ਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਨਵੇਂ ਮਿਲੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ।
ਇਸ ਸੰਬੰਧੀ ਮੀਤ ਹੇਅਰ ਨੇ ਕਿਹਾ ਕਿ ਉਹ ਵਿਭਾਗ ਦੀ ਸਮੀਖਿਆ ਮੀਟਿੰਗ ਨਿਰੰਤਰ ਕਰਦੇ ਰਹਿਣਗੇ ਅਤੇ ਸਾਰੇ ਕੰਮਕਾਜ ਦਾ ਲਗਾਤਾਰ ਜਾਇਜ਼ਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਭਾਗ ਇਹ ਯਕੀਨੀ ਬਣਾਏ ਕਿ ਲੋਕਾਂ ਨੂੰ ਲੋੜੀਂਦੀ ਰੇਤਾ ਬਜਰੀ ਵਾਜਬ ਕੀਮਤਾਂ ਉੱਤੇ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਖਣਨ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।