Punjab
ਪ੍ਰਾਪਰਟੀ ਡੀਲਰਾਂ ਵਲੋਂ ਐਮਐਲਏ ਬਟਾਲਾ ਨੂੰ ਦਿਤਾ ਸਰਕਾਰ ਦੇ ਨਾ ਮੰਗ ਪੱਤਰ

ਬਟਾਲਾ ਦੇ ਪ੍ਰਾਪਰਟੀ ਡੀਲਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਪੰਜਾਬ ਸਰਕਾਰ ਦੇ ਨਾਂ ਹੇਠ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਚ ਉਨ੍ਹਾਂ ਨੇ ਮੰਗ ਕੀਤੀ ਕਿ ਜੋ ਸਰਕਾਰ ਵੱਲੋਂ ਪ੍ਰਾਪਰਟੀ ਖਰੀਦ ਅਤੇ ਵੇਚਣ ਲਈ ਐਨ ਓ ਸੀ ਦੀ ਸ਼ਰਤ ਰੱਖੀ ਗਈ ਹੈ ਉਸ ਨੂੰ ਖਤਮ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਹਨਾਂ ਦੇ ਬੰਦ ਹੋ ਰਿਹਾ ਕਾਰੋਬਾਰ ਵੀ ਚਲ ਸਕੇ |
ਇਸ ਬਾਬਤ ਐਮਐਲਏ ਸ਼ੈਰੀ ਕਲਸੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜੋ ਪ੍ਰਾਪਰਟੀ ਡੀਲਰਾਂ ਵੱਲੋਂ ਜੋ ਮੰਗ ਪੱਤਰ ਦਿੱਤਾ ਗਿਆ ਹੈ ਉਸ ਦਾ ਹੱਲ ਦੱਸ ਦਿਨਾਂ ਦੇ ਵਿੱਚ ਹੋ ਜਾਵੇਗਾ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਅਫਸਰ ਰਿਸ਼ਵਤ ਲੈਂਦਾ ਕਾਬੂ ਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਰਿਸ਼ਵਤ ਦੇ ਮਾਮਲੇ ਵਿਚ ਮੁਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਆਪਣੇ ਮੰਤਰੀਆਂ ਨੂੰ ਨਹੀਂ ਬਖਸ਼ਿਆ ਗਿਆ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਹੋਈ ਹੈ