Connect with us

Punjab

ਪੰਜਾਬ ਸਮੇਤ ਚੰਡੀਗੜ੍ਹ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਿਉਂ?

Published

on

ਪੰਜਾਬ ਸਰਕਾਰ ਵੱਲੋਂ ਸੂਬੇ ‘ਚ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ‘ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।