Connect with us

Punjab

ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ

Published

on

ਪੰਜਾਬ ਸਰਕਾਰ ਵੱਲੋਂ ਅਗਲੇ ਸ਼ੁੱਕਰਵਾਰ ਯਾਨੀ ਕਿ 14 ਮਾਰਚ ਨੂੰ ਸੂਬੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ 14 ਮਾਰਚ ਨੂੰ ਦੇਸ਼ ਭਰ ‘ਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਦਿਨ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ‘ਚ ਸਕੂਲ-ਕਾਲਜ ਤੇ ਦਫ਼ਤਰ ਬੰਦ ਰਹਿਣਗੇ।

ਇਸ ਤੋਂ ਇਲਾਵਾ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਵਿਚ 8 ਮਾਰਚ ਨੂੰ ਵੀ ਰਾਖਵੀਂ ਛੁੱਟੀ ਹੈ। ਇਸ ਦਿਨ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਮਾਰਚ ਨੂੰ ਰਾਖਵੀਂ ਛੁੱਟੀ ਰੱਖੀ ਹੈ। ਦੱਸ ਦਈਏ ਕਿ ਸਰਕਾਰੀ ਮੁਲਾਜ਼ਮ ਸਾਲ ਭਰ ਵਿਚ ਕੋਈ ਵੀ 2 ਰਾਖਵੀਆਂ ਛੁੱਟੀਆਂ ਲੈ ਸਕਦਾ ਹੈ। ਇਸ ਸਾਲ ਪੰਜਾਬ ਦੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ 28 ਛੁੱਟੀਆਂ ਸ਼ਾਮਲ ਹਨ, ਜਿਨ੍ਹਾਂ ਵਿਚੋਂ ਸਰਕਾਰੀ ਮੁਲਾਜ਼ਮ ਆਪਣੀ ਮਰਜ਼ੀ ਮੁਤਾਬਕ ਕੋਈ 2 ਛੁੱਟੀਆਂ ਲੈ ਸਕਦੇ ਹਨ।