Punjab
ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ
ਸਾਲ 2025 ਦਾ ਆਗਾਜ਼ ਹੋ ਚੁੱਕਿਆ ਹੈ ਅਤੇ ਜਨਵਰੀ ਮਹੀਨੇ ਦੌਰਾਨ ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਵੀ ਮਨਜ਼ੂਰ ਕੀਤੀਆਂ ਗਈਆਂ ਹਨ। ਦਰਅਸਲ ਜਨਵਰੀ ਮਹੀਨੇ ਦੇ ਚੜ੍ਹਦਿਆਂ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਵਪਾਰਕ ਅਦਾਰਿਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਦੱਸ ਦੇਈਏ ਕਿ 5 ਤਾਰੀਖ਼ ਨੂੰ ਐਤਵਾਰ ਹੈ, ਜਿਸ ਕਰਕੇ 5 ਅਤੇ 6 ਤਾਰੀਖ਼ ਨੂੰ ਸਰਕਾਰੀ ਦਫ਼ਤਰਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।