Punjab
ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਬੰਦ
ਚੰਡੀਗੜ੍ਹ-ਇਸ ਸਾਲ ਦਾ ਅਕਤੂਬਰ ਮਹੀਨਾ ਤਿਉਹਾਰਾਂ ਕਾਰਨ ਕਈ ਸਰਕਾਰੀ ਛੁੱਟੀਆਂ ਰਹੀਆਂ, ਜਦਕਿ ਨਵੰਬਰ ਵਿੱਚ ਵੀ ਇਹ ਲੜੀ ਜਾਰੀ ਰਹੀ। ਹੁਣ ਪੰਜਾਬ ਦੇ ਕਰਮਚਾਰੀਆਂ ਲਈ ਇੱਕ ਹੋਰ ਮਹੱਤਵਪੂਰਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਣ ਜਲਦੀ ਹੀ ਨਵੀਂ ਤਾਰੀਖ ਮੁਤਾਬਕ ਪੂਰੇ ਪੰਜਾਬ ਵਿੱਚ ਇਹ ਛੁੱਟੀ ਲਾਗੂ ਰਹੇਗੀ, ਜਿਸ ਨਾਲ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ ਅਤੇ ਕਈ ਹੋਰ ਵਿਭਾਗ ਬੰਦ ਰਹਿਣਗੇ।
ਪੰਜਾਬ ਸਰਕਾਰ ਦੇ ਜਾਰੀ ਕੈਲੰਡਰ ਅਨੁਸਾਰ, 25 ਨਵੰਬਰ ਮੰਗਲਵਾਰ ਨੂੰ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ। ਦਰਅਸਲ, ਇਹ ਛੁੱਟੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਇਸ ਮੌਕੇ ਨੂੰ ਧਿਆਨ ਵਿੱਚ ਰੱਖਦਿਆਂ ਰਾਜ ਸਰਕਾਰ ਵੱਲੋਂ ਸੂਬਾ-ਪੱਧਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਧਾਰਮਿਕ ਸਮਾਗਮ ਅਤੇ ਨਾਮ-ਸਿਮਰਨ ਦੇ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣ ਦੀ ਸੰਭਾਵਨਾ ਹੈ।
