Corona Virus
ਸਰਕਾਰ ‘ਤੇ ਪ੍ਰਸਾਸ਼ਨ ਦੇ ਦਾਅਵੇ ਹੋਏ ਹਵਾ-ਹਵਾਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ : ਕਣਕ ਦੀ ਵਾਢੀ ਸ਼ੁਰੂ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਜਾ ਰਹੇ ਹਨ। ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਸਰਕਾਰਾਂ ਅਤੇ ਪ੍ਰਸਾਸ਼ਨ ਵੱਲੋਂ ਬਹੁਤ ਸਾਰੇ ਵਾਅਦੇ ਕੀਤੇ ਜਾ ਰਹੇ ਹਨ ਖਾਸ ਕਰਕੇ ਕੋਰੋਨਾ ਦੇ ਮੱਦੇਨਜ਼ਰ ਸਫ਼ਾਈ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਗੱਲ ਆਖੀ ਜਾ ਰਹੀ ਹੈ। ਉਧਰ ਸ੍ਰੀ ਮੁਕਤਸਰ ਸਾਹਿਬ ਵਿੱਚ ਤਸਵੀਰ ਕੁੱਝ ਹੋਰ ਹੀ ਹੈ। ਜਿੱਥੇ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਇਹ ਸਾਰੇ ਦਾਅਵੇ ਸਿਰਫ਼ ਗੱਲਾਂ ਹੀ ਲੱਗਦੀਆਂ ਹਨ ਕਿਉਂਕਿ ਜ਼ਮੀਨੀ ਹਕੀਕਤ ਤੋਂ ਇਹ ਕਹਾਂ ਦੂਰ ਹਨ।