Punjab
ਪੰਜਾਬ ‘ਚ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਅੱਜ ਤੋਂ ਯਾਨੀ 1 ਅਪ੍ਰੈਲ ਤੋਂ ਪੰਜਾਬ ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਇਸ ਵਾਰ 124 ਲੱਖ ਮੈਟ੍ਰੀਕ ਟਨ ਫਸਲ ਮੰਡੀਆ ‘ਚ ਆਉਣ ਦੀ ਉਮੀਦ ਹੈ। ਅਤੇ 2500 ਤੋਂ ਵੱਧ ਮੰਡੀਆ ‘ਚ ਇੰਤਜ਼ਾਮ ਕੀਤੇ ਗਏ ਹਨ।
ਸੂਬਾ ਸਰਕਾਰ ਨੇ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਹਕੀਕਤ ਇਹ ਹੈ ਕਿ ਮਾਲਵਾ ਖ਼ਿੱਤੇ ’ਚ ਕਣਕ ਦੀ ਵਾਢੀ ਵਿਸਾਖੀ ਦੇ ਆਸ-ਪਾਸ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੌਸਮ ਢੁੱਕਵਾਂ ਰਹਿਣ ਕਰਕੇ ਕਿਸਾਨ ਇਸ ਵਾਰ ਹੌਸਲੇ ਵਿੱਚ ਵੀ ਹਨ ਅਤੇ ਤਸੱਲੀ ਵਿੱਚ ਵੀ ਹਨ। ਆਮ ਤੌਰ ’ਤੇ ਕਿਸਾਨਾਂ ਦੀ ਪੱਕੀ ਫ਼ਸਲ ਕੁਦਰਤੀ ਆਫ਼ਤਾਂ ਦੀ ਭੇਟ ਚੜ੍ਹਦੀ ਰਹੀ ਹੈ। ਐਤਕੀਂ ਕਾਫ਼ੀ ਹੱਦ ਤੱਕ ਇਸ ਤੋਂ ਬਚਾਅ ਰਿਹਾ ਹੈ। ਮੌਸਮ ਠੰਢਾ ਰਿਹਾ ਜਿਸ ਕਰਕੇ ਕਣਕ ਦੇ ਝਾੜ ਨੂੰ ਵੀ ਲੈ ਕੇ ਕਿਸਾਨ ਆਸਵੰਦ ਹਨ।