Connect with us

Punjab

ਸੂਬੇ ‘ਚ ਦੋ ਸ਼ਿਫਟਾਂ ‘ਚ ਚੱਲਣਗੇ ਸਰਕਾਰੀ ਸਕੂਲ

Published

on

ਸਿੱਖਿਆ ਵਿਭਾਗ ਨੇ ਸੂਬੇ ਵਿੱਚ ਬੱਚਿਆਂ ਦੀ ਪੜ੍ਹਾਈ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ।ਪੰਜਾਬ ਦੇ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਦੋਹਰੀ ਸ਼ਿਫਟਾਂ ਵਿੱਚ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੱਤਰ ਜਾਰੀ  ਕਰ ਦਿੱਤਾ ਗਿਆ ਹੈ।  ਸਿੱਖਿਆ ਵਿਭਾਗ ਨੇ ਇੱਕ ਪੱਤਰ ਵਿੱਚ ਕਿਹਾ ਕਿ ਵਿਦਿਆਰਥੀਆਂ ਦੀ ਵੱਧ ਗਿਣਤੀ ਅਤੇ ਥਾਂ, ਕਮਰੇ ਅਤੇ ਹੋਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਇਹ ਫੈਸਲਾ ਲਿਆ ਗਿਆ ਹੈ। ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦੋ ਸ਼ਿਫਟਾਂ ਵਿੱਚ ਪੜ੍ਹਾਇਆ ਜਾਵੇਗਾ।  ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਹੈ। ਇਸ ਸਬੰਧੀ ਵਿਭਾਗ ਵੱਲੋਂ ਸਾਰੇ ਸਰਕਾਰੀ ਸਕੂਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲੇਗੀ, ਜਦੋਂ ਕਿ ਦੂਜੀ ਸ਼ਿਫਟ ਦੁਪਹਿਰ 12.30 ਤੋਂ ਸ਼ਾਮ 5:30 ਵਜੇ ਤੱਕ ਹੋਵੇਗੀ। ਇਸੇ ਤਰ੍ਹਾਂ ਸਰਦੀਆਂ ਵਿੱਚ ਪਹਿਲੀ ਸ਼ਿਫਟ ਸਵੇਰੇ 7.30 ਤੋਂ 12.30 ਵਜੇ ਤੱਕ ਅਤੇ ਦੂਜੀ ਸ਼ਿਫਟ ਦੁਪਹਿਰ 12.15 ਤੋਂ ਸ਼ਾਮ 5.15 ਤੱਕ ਚੱਲੇਗੀ।