Punjab
ਸਮੇਂ ਸਮੇਂ ਦੀਆਂ ਸਰਕਾਰਾਂ ਨੇ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ : ਜਗਦੀਪ ਚੀਮਾ

ਫਤਿਹਗੜ੍ਹ ਸਾਹਿਬ :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਐਸ.ਆਈ.ਟੀ ਨੇ 2015 ਵਿਚ ਵਾਪਰੇ ਕੋਟਕਪੁਰਾ ਫਾਇਰਿੰਗ ਕੇਸਾਂ ਬਾਰੇ ਕੀਤੀ ਜਾ ਰਹੀ ਪੁੱਛਗਿੱਛ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ, ਕਿਉਂਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਾਮਲੇ ਵਿਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਇੱਕ ਹਜਾਰ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਕੈਂਡਲਾਂ ਤੋਂ ਰਾਜ ਦੀ ਜਨਤਾ ਦਾ ਧਿਆਨ ਭਟਕਾਉਣ ਲਈ ਕੋਟਕਪੂਰਾ ਅਤੇ ਬਹਿਬਲ ਕਲਾਂ ਦੇ ਕੇਸਾਂ ਨੂੰ ਵਾਰ ਵਾਰ ਤੂਲ ਦੇ ਰਹੀ ਹੈ ਜਿਸ ਤੋਂ ਪੰਜਾਬ ਦੀ ਜਨਤਾ ਭਲੀ ਭਾਂਤ ਜਾਣੂ ਹੈ ।
ਜਥੇਦਾਰ ਚੀਮਾ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਅਕਸ ਨੂੰ ਢਾਅ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਪਹਿਲਾਂ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਐਸ.ਆਈ.ਟੀ ਵੱਲੋਂ ਕੀਤੀਆਂ ਗਈਆਂ ਪੁੱਛ ਗਿੱਛ ਦੌਰਾਨ ਅਜਿਹੀ ਕੋਈ ਵੀ ਗੱਲ ਸਾਹਮਣੇ ਨਹੀਂ ਆਈ ਜਿਸ ਨਾਲ ਸੁਖਬੀਰ ਸਿੰਘ ਬਾਦਲ ਤੇ ਕੋਈ ਉਂਗਲ ਉੱਠ ਸਕੇ । ਜਥੇਦਾਰ ਚੀਮਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਰਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਣ ਲਈ ਬੇਅਦਬੀ ਕਾਂਡ ਨੂੰ ਹਥਿਆਰ ਦੇ ਤੌਰ ਤੇ ਵਰਤਿਆ ਤੇ ਪੰਜਾਬ ਦੀ ਪੰਥਕ ਪਾਰਟੀ ਖ਼ਿਲਾਫ਼ ਰੱਜ ਕੇ ਕੂੜ ਪ੍ਰਚਾਰ ਕੀਤਾ ਪ੍ਰੰਤੂ ਸਚਾਈ ਲੋਕਾਂ ਦੇ ਸਾਹਮਣੇ ਹੋਣ ਕਾਰਨ ਜਿੱਥੇ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਉਸੇ ਤਰ੍ਹਾਂ ਹੁਣ ਆਮ ਆਦਮੀ ਪਾਰਟੀ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹਰ ਸੰਭਵ ਹੀਲਾ ਵਸੀਲਾ ਵਰਤਨ ਦੀ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ ।
ਜਥੇਦਾਰ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣੇ ਮਨਸੂਬੇ ਵਿਚ ਫੇਲ੍ਹ ਸਾਬਤ ਹੋਵੇਗੀ । ਜਥੇਦਾਰ ਚੀਮਾ ਨੇ ਕਿਹਾ ਕਿ ਐਸ.ਆਈ.ਟੀ ਅੱਗੇ ਭਵਿੱਖ ਵਿੱਚ ਵੀ ਸੁਖਬੀਰ ਸਿੰਘ ਬਾਦਲ100 ਵਾਰ ਪੁੱਛ ਗਿੱਛ ਲਈ ਪੇਸ਼ ਹੋਣ ਵਾਸਤੇ ਤਿਆਰ ਹਨ ਪਰ ਮਾਮਲੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਹਰਵਿੰਦਰ ਸਿੰਘ ਬੱਬਲ, ਸ਼ਰਨਜੀਤ ਸਿੰਘ ਚਨਾਰਥਲ, ਸਰਬਜੀਤ ਸਿੰਘ ਝਿੰਜਰ, ਵਰਿੰਦਰ ਸਿੰਘ ਸੋਢੀ, ਰਿੰਪੀ ਗਰੇਵਾਲ, ਗੁਰਦੀਪ ਸਿੰਘ ਨੌਲੱਖਾ, ਦਰਸ਼ਨ ਸਿੰਘ ਚਨਾਰਥਲ, ਹਰਪ੍ਰੀਤ ਰਿਚੀ ਅਤੇ ਹੋਰ ਯੂਥ ਅਕਾਲੀ ਦਲ ਅਤੇ ਅਕਾਲੀ ਦਲ ਦੇ ਆਗੂ ਸੰਬੰਧ ਵੀ ਹਾਜ਼ਰ ਸਨ ।