Punjab
ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਰਚਾ ਦਰਜ਼ ਕਰਵਾਉਣ ਦੀ ਦਿੱਤੀ ਧਮਕੀ

CHANDIGARH 6 AUGUST 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗਵਰਨਰ ਬਨਵਾਰੀ ਲਾਲ ਪਰੋਹਿਤ ਵਿਚਕਾਰ ਚੱਲ ਰਹੇ ਤਕਰਾਰ ਤੋਂ ਬਾਅਦ ਹੁਣ ਮਾਮਲਾ ਇਸ ਸਿਖ਼ਰ ‘ਤੇ ਪਹੁੰਚ ਗਿਆ ਹੈ ਕਿ ਰਾਜਪਾਲ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਪਰਚਾ ਦਰਜ਼ ਕਰਵਾਉਣ ਦੀ ਗੱਲ ਕਹੀ ਗਈ ਹੈ| ਓਥੇ ਹੀ ਦੱਸ ਦੇਈਏ ਕਿ IPC ਦੀ ਧਾਰਾ ਤਹਿਤ CM ਮਾਨ ਖਿਲਾਫ ਪਰਚਾ ਦਰਜ਼ ਹੋਏਗਾ| ਗਵਰਨਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਇਹ ਪਰਚਾ ਦਰਜ਼ ਕਰੇਗੀ ਓਥੇ ਹੀ ਨਾਲ ਦੀ ਨਾਲ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ ਕਿ ਇਸ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਏ|
ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਸਦਨ ਦੇ ਬਾਹਰ ਮੇਰੇ ਬਾਰੇ ਗਲਤ ਟਿੱਪਣੀਆਂ ਕਰਨਗੇ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ, ਓਥੇ ਹੀ ਓਹਨਾ ਕਿਹਾ ਕਿ ਮੈਂ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ਼ ਕਰਾਵਾਂਗਾ|