Connect with us

National

‘ਗ੍ਰੇਟ ਇੰਡੀਅਨ ਲਾਫਟਰ ਚੈਲੇਂਜ’ ਫੇਮ ਕਾਮੇਡੀਅਨ ਖਿਆਲੀ ਸਹਾਰਨ ‘ਤੇ ਲੱਗਿਆ ਔਰਤ ਨਾਲ ਬਲਾਤਕਾਰ ਦਾ ਦੋਸ਼

Published

on

‘ਗ੍ਰੇਟ ਇੰਡੀਅਨ ਲਾਫਟਰ ਚੈਲੇਂਜ’ ਪ੍ਰਸਿੱਧ ਸਟੈਂਡ-ਅੱਪ ਕਾਮੇਡੀਅਨ ਖਿਆਲੀ ਸਹਾਰਨ ਵਿਰੁੱਧ ਜੈਪੁਰ ਦੇ ਮਾਨਸਰੋਵਰ ਥਾਣੇ ‘ਚ 25 ਸਾਲਾ ਔਰਤ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਤਿੰਨ ਦਿਨ ਪਹਿਲਾਂ ਇੱਕ ਹੋਟਲ ਵਿੱਚ ਵਾਪਰੀ ਸੀ। ਕਾਮੇਡੀਅਨ ਖਿਆਲੀ ਨੇ ਨੌਕਰੀ ਦਿਵਾਉਣ ਦੇ ਬਹਾਨੇ ਮਾਨਸਰੋਵਰ ਇਲਾਕੇ ਦੇ ਇੱਕ ਹੋਟਲ ਦੇ ਕਮਰੇ ਵਿੱਚ ਸ਼ਰਾਬੀ ਹਾਲਤ ਵਿੱਚ ਇੱਕ ਔਰਤ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ।

ਮਾਨਸਰੋਵਰ ਥਾਣੇ ਦੇ ਸਬ-ਇੰਸਪੈਕਟਰ ਸੰਦੀਪ ਯਾਦਵ ਨੇ ਦੱਸਿਆ ਕਿ ਮਹਿਲਾ ਦੀ ਸ਼ਿਕਾਇਤ ‘ਤੇ ਕਾਮੇਡੀਅਨ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 376 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਇੱਕ ਦਿਨ ਬਾਅਦ ਇਸ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।