Punjab
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਤੇ ਬਟਾਲਾ ‘ਚ ਸਾਜਿਆ ਗਿਆ ਮਹਾਨ ਨਗਰ ਕੀਰਤਨ
ਬਟਾਲਾ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 534 ਵੇ ਵਿਆਹ ਪੁਰਬ ਨੂੰ ਲੈਕੇ ਅੱਜ ਲੱਖਾਂ ਦੀ ਤਾਦਾਦ ਚ ਸੰਗਤ ਬਟਾਲਾ ਵਿਖੇ ਗੁਰੂਦਵਾਰਾ ਸ਼੍ਰੀ ਡੇਰਾ ਸਾਹਿਬ ਅਤੇ ਸ਼੍ਰੀ ਕੰਧ ਸਾਹਿਬ ਵਿਖੇ ਨੱਤਮਸਤਕ ਹੋਣ ਪਹੁਚੀ ਹੈ ਜਿਥੇ ਬੀਤੇ ਕਲ ਸੁਲਤਾਨਪੁਰ ਲੋਧੀ ਤੋਂ ਇਕ ਬਰਾਤ ਰੂਪੀ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਪਹੁਚਿਆ ਉਥੇ ਹੀ ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈਕੇ ਗੁਰੂਦਵਾਰਾ ਸ਼੍ਰੀ ਡੇਰਾ ਸਾਹਿਬ ਜੋ ਮਾਤਾ ਸੁਲੱਖਣੀ ਜੀ ਦਾ ਜਨਮ ਆਸਥਾ ਅਤੇ ਉਥੇ ਹੀ ਗੁਰੂ ਨਾਨਕ ਸਾਹਿਬ ਦੇ ਅਨਦ ਕਾਰਜ਼ ਹੋਏ ਉਸ ਧਾਰਮਿਕ ਅਸਥਾਨ ਤੋਂ ਅੱਜ ਇਕ ਮਹਾਨ ਨਗਰ ਕੀਰਤਨ ਅਰਦਾਸ ਉਪਰੰਤ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਾਂ ਦੀ ਅਗਵਾਈ ਚ ਆਰੰਭ ਹੋਇਆ ਅਤੇ ਅੱਜ ਪੂਰਾ ਦਿਨ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ ਚ ਹੁੰਦਾ ਹੋਇਆ ਦੇਰ ਸ਼ਾਮ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਵਿਖੇ ਸਮਾਪਤ ਹੋਵੇਗਾ।
ਉਥੇ ਹੀ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਇਸ ਪੁਰਬ ਨੂੰ ਮਨਾਉਣ ਲਈ ਲੱਖਾਂ ਦੀ ਤਾਦਾਦ ਚ ਸੰਗਤ ਦੀ ਆਮਦ ਹੈ ਅਤੇ ਉਹਨਾਂ ਵਲੋਂ ਵੀ ਇੰਤਜ਼ਾਮ ਪੂਰੇ ਕੀਤੇ ਗਏ ਹਨ ਉਥੇ ਹੀ ਪੁਲਿਸ ਅਧਕਾਰੀ ਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਵਲੋਂ ਇਸ ਦਿਹਾੜੇ ਨੂੰ ਇਕ ਡਿਊਟੀ ਤਾ ਹੈ ਲੇਕਿਨ ਆਈ ਸੰਗਤ ਦੀ ਸੇਵਾ ਵਜੋਂ ਕੰਮ ਕੀਤਾ ਜਾਂਦਾ ਹੈ ਤਾ ਜੋ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਹੋਵੇ ।
ਸੰਗਤ ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਉਹਨਾਂ ਦਾ ਕਹਿਣਾ ਸੀ ਕਿ ਪਿਛਲੇ ਸਾਲ ਕਰੋਨਾ ਮਹਾਮਾਰੀ ਦੇ ਚਲਦੇ ਨਾ ਤਾ ਵੱਡੇ ਧਾਰਮਿਕ ਸਮਾਗਮ ਹੋਏ ਅਤੇ ਨਾ ਹੀ ਨਗਰ ਕੀਰਤਨ ਸਾਜਿਆ ਗਿਆ ਲੇਕਿਨ ਇਸ ਵਾਰ ਇਹ ਨਗਰ ਕੀਰਤਨ ਸਾਜਿਆ ਗਿਆ ਹੈ ਅਤੇ ਉਹਨਾਂ ਵਲੋਂ ਨੱਤਮਸਤਕ ਹੋ ਗੁਰੂ ਦੀਆ ਖੁਸ਼ੀਆਂ ਅਤੇ ਰਹਿਮਤ ਮਿਲ ਰਹੀ ਹੈ ।