Punjab
ਪੰਜਾਬ ‘ਚ ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ

ਪੰਜਾਬ ਵਿੱਚ ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਨਵੀਂ ਆਬਕਾਰੀ ਨੀਤੀ ‘ਤੇ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਦੌਰਾਨ ਮੋਹਰ ਲੱਗ ਸਕਦੀ ਹੈ। ਇਹ ਨਵੀਂ ਨੀਤੀ 1 ਜੁਲਾਈ ਤੋਂ ਸਾਰੇ ਰਾਜਾਂ ਵਿੱਚ ਲਾਗੂ ਹੋ ਜਾਵੇਗੀ। ਇਸ ਆਬਕਾਰੀ ਨੀਤੀ ਤਹਿਤ ਪੰਜਾਬ ਵਿੱਚ ਸ਼ਰਾਬ ਦੀਆਂ ਕੀਮਤਾਂ 20 ਫੀਸਦੀ ਤੱਕ ਸਸਤੀਆਂ ਹੋਣ ਜਾ ਰਹੀਆਂ ਹਨ। ਇਸ ਤੋਂ ਇਲਾਵਾ ਅੰਗਰੇਜ਼ੀ ਅਤੇ ਬੀਅਰ ਦਾ ਕੋਟਾ ਵੀ ਖਤਮ ਹੋ ਸਕਦਾ ਹੈ। ਠੇਕੇਦਾਰ ਜਿੰਨਾ ਚਾਹੁਣ ਸਟਾਕ ਵੇਚ ਸਕਦੇ ਹਨ। ਕੋਟਾ ਨਿਰਧਾਰਿਤ ਨਾ ਕੀਤੇ ਜਾਣ ਕਾਰਨ ਸੂਬਾ ਸਰਕਾਰ ਨੂੰ ਉਮੀਦ ਹੈ ਕਿ ਇਸ ਦੇ ਨਾਲ ਮਾਲੀਏ ਵਿੱਚ ਵੀ ਵੱਡਾ ਵਾਧਾ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸ਼ਰਾਬ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਰੋਕਣ ਲਈ ਅਜਿਹਾ ਕਰਨ ਜਾ ਰਹੀ ਹੈ। ਗੁਆਂਢੀ ਰਾਜਾਂ ਵਿੱਚ ਸ਼ਰਾਬ ਸਸਤੀ ਹੈ। ਤਸਕਰ ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ ਤੋਂ ਸ਼ਰਾਬ ਦੀ ਤਸਕਰੀ ਕਰਦੇ ਹਨ। ਇਸ ਤੋਂ ਇਲਾਵਾ ਤਸਕਰੀ ਨੂੰ ਨੱਥ ਪਾਉਣ ਲਈ ਵਿਸ਼ੇਸ਼ ਟਾਸਕ ਫੋਰਸ ਜਾਂ ਵਿਸ਼ੇਸ਼ ਟੀਮਾਂ ਗਠਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।