Punjab
ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸੋਮਵਾਰ ਨੂੰ ਕਿਹਾ ਕਿ ਅਮਰਨਾਥ ਯਾਤਰਾ‘ਤੇ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਆਪਣਾ ਆਧਾਰ ਕਾਰਡ ਦਿਖਾਉਣਾ ਹੋਵੇਗਾ ਜਾਂ ਤਸਦੀਕ ਲਈ ਸਵੈ-ਇੱਛਾ ਨਾਲ ਆਧਾਰ ਜਮ੍ਹਾ ਕਰਨਾ ਹੋਵੇਗਾ। ਇਹ ਗੱਲ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਹੀ ਗਈ ਹੈ, ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਅਮਰਨਾਥ ਯਾਤਰਾ 30 ਜੂਨ ਨੂੰ ਸ਼ੁਰੂ ਹੋਵੇਗੀ ਅਤੇ 11 ਅਗਸਤ ਨੂੰ ਸਮਾਪਤ ਹੋਵੇਗੀ। ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਲਾਗੂ ਕਈ ਪਾਬੰਦੀਆਂ ਕਾਰਨ ਅਮਰਨਾਥ ਯਾਤਰਾ ਦੀ ਮਿਆਦ ਘਟਾ ਦਿੱਤੀ ਗਈ ਹੈ। ਇਸ ਸਾਲ ਯਾਤਰਾ ਵਿੱਚ 10 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ।