Connect with us

Punjab

ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ ਆਈ ਸਾਹਮਣੇ

Published

on

ਚੰਡੀਗੜ੍ਹ: ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ।

ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ-ਦੋ ਮਹੀਨਿਆਂ ਵਿੱਚ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਇਸ ਤੋਂ ਬਾਅਦ ਔਰਤਾਂ ਦੇ ਖਾਤੇ ‘ਚ ਹਰ ਮਹੀਨੇ 1 ਹਜ਼ਾਰ ਰੁਪਏ ਆਉਣਗੇ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਦਿੱਤੀ ਸੀ। ਆਮ ਆਦਮੀ ਪਾਰਟੀ ਨੇ ਸਰਕਾਰ ਬਣਦੇ ਹੀ ਪੰਜਾਬ ਦੇ ਲੋਕਾਂ ਲਈ ਕਈ ਅਹਿਮ ਐਲਾਨ ਕੀਤੇ ਹਨ।