Connect with us

National

ਬਾਬਾ ਰਾਮਦੇਵ ਅਤੇ ਅਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ

Published

on

ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ਵਿੱਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਐਮਡੀ ਅਚਾਰੀਆ ਬਾਲਕ੍ਰਿਸ਼ਨ ਦੇ ਖਿਲਾਫ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ ਹੈ।

ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿੱਚ ਬਾਬਾ ਰਾਮਦੇਵ ਨੂੰ ਵੱਡੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਪਤੰਜਲੀ ਦੇ ਉਤਪਾਦਾਂ ਬਾਰੇ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਲਈ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੀ ਮੁਆਫੀ ਨੂੰ ਸਵੀਕਾਰ ਕਰਦੇ ਹੋਏ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ ਹੈ। 14 ਮਈ ਨੂੰ ਸੁਪਰੀਮ ਕੋਰਟ ਨੇ ਮਾਣਹਾਨੀ ਨੋਟਿਸ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਅਦਾਲਤ ਨੇ ਪਤੰਜਲੀ ਦੇ ਉਤਪਾਦਾਂ ਬਾਰੇ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਲਈ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੀ ਮੁਆਫੀ ਨੂੰ ਸਵੀਕਾਰ ਕਰਦੇ ਹੋਏ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ ਹੈ।

ਯੋਗ ਗੁਰੂ ਸਵਾਮੀ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਰਾਮਦੇਵ, ਉਸ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੁਆਰਾ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿੱਚ ਮੰਗੀ ਗਈ ਮੁਆਫੀ ਨੂੰ ਸਵੀਕਾਰ ਕਰ ਲਿਆ। ਇਸ ਤੋਂ ਇਲਾਵਾ ਮਾਣਹਾਨੀ ਦਾ ਕੇਸ ਵੀ ਬੰਦ ਕਰ ਦਿੱਤਾ ਗਿਆ ਹੈ।