Sports
ਭਾਰਤ ਦੀ Semi Final ‘ਚ ਸ਼ਾਨਦਾਰ ਜਿੱਤ, ਭਾਰਤ ਨੇ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾਇਆ

IND vs ENG: ਭਾਰਤ ਦੀ Semi Final ‘ਚ ਸ਼ਾਨਦਾਰ ਜਿੱਤ ਹੋਈ ਹੈ । ਭਾਰਤ ਨੇ T20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਟੀਮ ਇੰਡੀਆ ਲਈ ਰੋਹਿਤ ਸ਼ਰਮਾ, ਸੂਰਿਆਕੁਮਾਰ ਯਾਦਵ, ਅਕਸ਼ਰ ਪਟੇਲ ਅਤੇ ਕੁਲਦੀਪ ਯਾਦਵ ਨੇ ਮੈਚ ਜਿੱਤਿਆ।
ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਭਾਰਤ ਨੇ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਦਿੱਤਾ। ਇਸ ਨਾਲ ਟੀਮ ਇੰਡੀਆ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚ ਗਈ ਹੈ। 29 ਜੂਨ ਨੂੰ ਭਾਰਤ ਦੱਖਣੀ ਅਫਰੀਕਾ ਨਾਲ ਖਿਤਾਬੀ ਮੁਕਾਬਲਾ ਖੇਡੇਗਾ।
172 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ 16.4 ਓਵਰਾਂ ‘ਚ 110 ਦੌੜਾਂ ‘ਤੇ ਆਲ ਆਊਟ ਹੋ ਗਈ। ਕਪਤਾਨ ਰੋਹਿਤ ਸ਼ਰਮਾ ਅਤੇ ਸੂਰਿਆਕੁਮਾਰ ਯਾਦਵ ਭਾਰਤ ਦੀ ਸ਼ਾਨਦਾਰ ਜਿੱਤ ਦੇ ਹੀਰੋ ਰਹੇ। ਇਸ ਦੇ ਨਾਲ ਹੀ ਗੇਂਦਬਾਜ਼ੀ ‘ਚ ਵੀ ਕੁਲਦੀਪ ਯਾਦਵ ਅਤੇ ਅਕਸ਼ਰ ਪਟੇਲ ਦੀ ਸਪਿਨ ਗੇਂਦਬਾਜ਼ੀ ਦੇ ਸਾਹਮਣੇ ਇੰਗਲੈਂਡ ਦੇ ਬੱਲੇਬਾਜ਼ ਨੱਚਦੇ ਰਹੇ। ਬੱਲੇਬਾਜ਼ੀ ਵਿੱਚ ਰੋਹਿਤ ਸ਼ਰਮਾ ਨੇ 57 ਅਤੇ ਸੂਰਿਆਕੁਮਾਰ ਯਾਦਵ ਨੇ 47 ਦੌੜਾਂ ਬਣਾਈਆਂ।