Connect with us

Punjab

ਅਸਲਾ ਡਿਪੂ ਬਰਸਟ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Published

on

ਪਟਿਆਲਾ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ‘ਚ ਅਸਲਾ ਡਿਪੂ ਬਰਸਟ ਦੇ ਆਲੇ ਦੁਆਲੇ ਦੇ 1000 ਗਜ਼ (914.4 ਮੀਟਰ) ਦੇ ਏਰੀਏ ਵਿੱਚ ਬਿਲਡਿੰਗਾਂ ਦੀ ਕਿਸੇ ਵੀ ਕਿਸਮ ਦੀ ਕੋਈ ਉਸਾਰੀ ਨਾ ਕਰਨ ਅਤੇ ਨਾਲ ਲਗਦੀਆਂ ਜਮੀਨਾਂ ਦੇ ਮਾਲਕਾਂ ਵਲੋਂ ਨਾੜ/ਕਣਕ ਅਤੇ ਜ਼ੀਰੀ ਦੀ ਰਹਿੰਦ-ਖੂਹੰਦ ਨੂੰ ਸਾੜਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 4 ਅਕਤੂਬਰ 2022 ਤੱਕ ਲਾਗੂ ਰਹਿਣਗੇ।