Connect with us

Haryana

ਹਰਿਆਣਾ ‘ਚ ਕੋਰੋਨਾ ਨੂੰ ਲੈ ਕੇ ਜਾਰੀ ਕੀਤੇ ਦਿਸ਼ਾ-ਨਿਰਦੇਸ਼, ਮਾਸਕ ਲਗਾਉਣਾ ਹੋਇਆ ਲਾਜ਼ਮੀ

Published

on

ਭਾਰਤ ਵਿੱਚ ਇੱਕ ਵਾਰ ਫਿਰ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਦੇਸ਼ ਦੇ ਨਾਲ-ਨਾਲ ਹਰਿਆਣਾ ‘ਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਜਿਹੇ ‘ਚ ਹਰਿਆਣਾ ਸਰਕਾਰ ਵੀ ਆਪਣੇ ਵਧਦੇ ਮਾਮਲਿਆਂ ਨੂੰ ਲੈ ਕੇ ਗੰਭੀਰ ਹੋ ਗਈ ਹੈ। ਅੱਜ ਰਾਜ ਸਰਕਾਰ ਵਿੱਚ ਸਿਹਤ ਮੰਤਰੀ ਅਨਿਲ ਵਿਜ ਨੇ ਕੋਵਿਡ-19 ਸਬੰਧੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਵਾਇਰਸ ਦੀ ਰੋਕਥਾਮ ਬਾਰੇ ਵੱਡੇ ਫੈਸਲੇ ਲਏ ਗਏ ਅਤੇ ਜਨਤਾ ਦੀ ਸੁਰੱਖਿਆ ਲਈ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।

ਮੀਟਿੰਗ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਹਰਿਆਣਾ ਵਿੱਚ ਵੱਡੇ ਇਕੱਠਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਵਿਜ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਰੋਕਥਾਮ ਲਈ ਵਚਨਬੱਧ ਹੈ ਅਤੇ ਵਧਦੇ ਮਾਮਲਿਆਂ ‘ਤੇ ਗੰਭੀਰਤਾ ਨਾਲ ਨਜ਼ਰ ਰੱਖ ਰਹੀ ਹੈ। ਵਿਜ ਨੇ ਕਿਹਾ ਕਿ ਰਾਜ ਵਿੱਚ 100 ਤੋਂ ਵੱਧ ਲੋਕਾਂ ਦੇ ਇਕੱਠ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਵਿਜ ਨੇ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਬਾਰੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਸਿਹਤ ਕੇਂਦਰਾਂ ਤੱਕ ਪਹੁੰਚ ਕਰਨ ਅਤੇ ਬੂਸਟਰ ਡੋਜ਼ ਲਗਾਉਣ ਲਈ ਵੀ ਕੰਮ ਕਰਨ।