Punjab
ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਈ ਗੋਲੀਬਾਰੀ

24 ਦਸੰਬਰ 2203: ਪੰਜਾਬ ਦੇ ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਈ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਜੰਡਿਆਲਾ ਕਸਬਾ ਨੇੜੇ ਪੁਲੀਸ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਦੱਸ ਦਈਏ ਕਿ ਹਾਲ ਹੀ ‘ਚ ਇਨ੍ਹਾਂ ਨੇ ਇਕ ਇਮੀਗ੍ਰੇਸ਼ਨ ਅਧਿਕਾਰੀ ਦੀ ਕਾਰ ‘ਤੇ ਗੋਲੀਬਾਰੀ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ।ਉਨ੍ਹਾਂ ਹੀ ਗੈਂਗਸਟਰਾਂ ਨੇ ਪੁਲਸ ‘ਤੇ ਗੋਲੀਬਾਰੀ ਕੀਤੀ ਅਤੇ ਪੁਲਸ ਨੂੰ ਜਵਾਬੀ ਕਾਰਵਾਈ ਕਰਨੀ ਪਈ। ਇਸ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਇੱਕ ਗੈਂਗਸਟਰ ਫੜਿਆ ਗਿਆ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ।ਇਹ ਸਾਰੀ ਜਾਣਕਾਰੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਾਡੀ ਟੀਮ ਨੂੰ ਫ਼ੋਨ ਰਾਹੀਂ ਦਿੱਤੀ ਹੈ ਅਤੇ ਇਸ ਦੀ ਪੁਸ਼ਟੀ ਵੀ ਕੀਤੀ ਗਈ ਹੈ।