Connect with us

Punjab

ਗੁਰਦਾਸ ਮਾਨ ਨੇ ਅਗਾਊਂ ਜ਼ਮਾਨਤ ਲਈ ਹਾਈ ਕੋਰਟ ‘ਚ ਦਾਇਰ ਕੀਤੀ ਪਟੀਸ਼ਨ

Published

on

gurdasmann.jpg 1

ਚੰਡੀਗੜ੍ਹ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਫਸੇ ਪੰਜਾਬੀ ਗਾਇਕ ਗੁਰਦਾਸ ਮਾਨ ਹੁਣ ਅਗਾਊਂ ਜ਼ਮਾਨਤ ਮੰਗਣ ਲਈ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਵੱਲੋਂ ਇੱਕ ਜਾਂ ਦੋ ਦਿਨਾਂ ਵਿੱਚ ਪਟੀਸ਼ਨ ‘ਤੇ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ।

26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਐਫਆਈਆਰ ਦਰਜ ਕੀਤੀ ਗਈ ਸੀ। ਗੁਰਦਾਸ ਮਾਨ ਨੇ ਇਸ ਤੋਂ ਪਹਿਲਾਂ ਜਲੰਧਰ ਜ਼ਿਲ੍ਹਾ ਅਦਾਲਤ ਵਿੱਚ ਅਗਾਂਊਂ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਹੁਣ ਅਗਾਊਂ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।