Punjab
ਗੁਰਦਾਸਪੁਰ ਚ ਕਿਸਾਨ ਦੀ 13 ਏਕੜ ਖੜੀ ਕਣਕ ਦੀ ਫ਼ਸਲ ਅਤੇ 14 ਏਕੜ ਨਾੜ ਸੜ ਕੇ ਸਵਾਹ – ਲੱਖਾਂ ਦਾ ਹੋਇਆ ਨੁਕਸਾਨ
ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪੈਂਦੇ ਪਿੰਡ ਲੱਧਾ ਮੁੰਡਾ ਵਿਖੇ ਅੱਜ ਸ਼ਾਮ ਦੋ ਕਿਸਾਨਾਂ ਦੀ ਖੜੀ ਕਣਕ ਦੀ ਫ਼ਸਲ ਅਤੇ ਨਾੜ ਅਚਾਨਕ ਅੱਗ ਦੀ ਭੇਟ ਚੜ ਹੋਈ ਸੜ ਕੇ ਸੁਆਹ ਉਥੇ ਹੀ ਇਸ ਪੀੜਤ ਕਿਸਾਨ ਦਿਲਬਾਗ ਸਿੰਘ ਨੇ ਦੱਸਿਆ ਅੱਗ ਲੱਗ ਜਾਣ ਕਾਰਨ ਉਨ੍ਹਾਂ ਦੀ 13 ਏਕੜ ਖੜੀ ਕਣਕ ਦੀ ਫ਼ਸਲ ਅਤੇ 14 ਏਕੜ ਨਾੜ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਆਖਿਆ ਕਿ ਪਿੰਡ ਵਾਸੀਆਂ ਨੇ ਬੜੀ ਜੱਦੋਜਹਿਦ ਕਰਕੇ ਅੱਗ ਉਪਰ ਕਾਬੂ ਪਾਇਆ ਪਰ ਫਿਰ ਵੀ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਸੜ ਕੇ ਸੁਆਹ ਹੋ ਗਈ ਉਨ੍ਹਾਂ ਆਖਿਆ ਸਾਡਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪੀੜਤ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਹਾਰ ਲਗਾਈ ਹੈ ਕਿ ਉਹਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।