Corona Virus
ਗੁਰਦਾਸਪੁਰ ਗੈਂਗਸਟਰ ਜੱਗੂ ਭਗਵਾਨਪੁਰੀਆ ਕੋਰੋਨਾ ਪੌਜ਼ਿਟਿਵ

ਗੁਰਦਾਸਪੁਰ, 5 ਮਈ : ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਅਤੇ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਲੌਕਡਾਊਨ ਲਗਿਆ ਹੋਇਆ ਹੈ।
ਦਸ ਦਈਏ ਕਿ ਨਾਮਵਰ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਕੋਰੋਨਾ ਦੀ ਲਪੇਟ ਵਿਚ ਆ ਗਿਆ ਹੈ। ਅੱਜ ਜ਼ਿਲ੍ਹਾ ਗੁਰਦਾਸਪੁਰ ਦੇ 42 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਵਿੱਚ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਦਾ ਨਾਮ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਬਟਾਲਾ ਪੁਲਿਸ ਨੇ ਪਟਿਆਲਾ ਜੇਲ੍ਹ ਵਿੱਚ ਅਕਾਲੀ ਸਰਪੰਚ ਦੇ ਕਤਲ ਦੇ ਕੇਸ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਰਿਮਾਂਡ ‘ਤੇ ਲਿਆਂਦਾਗਿਆ ਸੀ ਅਤੇ ਪੁਲਿਸ ਨੇ ਜਦੋਂ ਉਸ ਦਾ ਕੋਰੋਨਾ ਟੈਸਟ ਕਰਵਾਇਆ ਤਾਂ ਉਹ ਰਿਮਾਂਡ ‘ਤੇ ਸੀ ਅਤੇ ਰਿਪੋਰਟ ਆਉਣ ਤੇ ਪਤਾ ਲਗਿਆ ਕਿ ਜੱਗੂ ਭਗਵਾਨਪੁਰੀਆ ਨੂੰ ਕੋਰੋਨਾ ਪੌਜ਼ਿਟਿਵ ਆਇਆ ਸੀ।