Connect with us

Punjab

ਗੁਰਦਾਸਪੁਰ: ਬਰਸਾਤੀ ਨਾਲੇ ‘ਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌ+ਤ…

Published

on

ਗੁਰਦਾਸਪੁਰ: ਬਰਸਾਤੀ ਨਾਲੇ ‘ਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌ+ਤ…

17ਅਗਸਤ 2023: ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਇਹ ਹਾਦਸਾ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰਿਆ, ਜਿਸ ਵਜ੍ਹਾ ਕਰਕੇ ਦੋਵੇਂ ਬੱਚੇ ਡਰੇਨ ਵਿੱਚ ਰੁੜ੍ਹ ਗਏ। ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਦੋਵਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।