Connect with us

Punjab

ਗੁਰਦਾਸਪੁਰ ਦੇ ਨੌਜਵਾਨ ਦੀ ਵਿਦੇਸ਼ੀ ਧਰਤੀ ‘ਤੇ ਹੋਈ ਮੌ+ਤ…

Published

on

1 ਨਵੰਬਰ 2023: ਗੁਰਦਾਸਪੁਰ ਦੇ ਨਜ਼ਦੀਕ ਪੈਂਦੇ ਪਿੰਡ ਭੋਜਰਾਜ ਦੇ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਬਰਹੀਨ ਵਿੱਚ ਮੌਤ ਹੋ ਜਾਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਤੇ ਮ੍ਰਿਤਕ ਨੌਜਵਾਨ ਦੀ ਬਲਵਿੰਦਰ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਵਾਸੀ ਭੋਜਰਾਜ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ੀ ਰੋਟੀ ਕਮਾਉਣ ਲਈ ਅਪ੍ਰੈਲ 2022 ਨੂੰ ਬਰਹੀਨ ਗਿਆ ਸੀ। ਉਸ ਨੇ ਦੱਸਿਆ ਕਿ ਉਸ ਨੂੰ ਬਰਹੀਨ ਤੋਂ ਆਏ ਫੋਨ ਰਾਹੀ ਪਤਾ ਲੱਗਾ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਜੋ ਕੰਪਨੀ ਵਿੱਚ ਕੰਮ ਕਰਦਾ ਸੀ ਦੋ ਦਿਨ ਪਹਿਲਾਂ ਬਿਮਾਰ ਹੋਣ ਉਪਰੰਤ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਮੌਤ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਸਨੇ ਕਿਹਾ ਕਿ ਅਜੇ ਤੱਕ ਮੌਤ ਦਾ ਪੂਰਾ ਕਾਰਨ ਵੀ ਨਹੀਂ ਪਤਾ ਲੱਗ ਸਕਿਆ। ਉਸ ਨੇ ਦੱਸਿਆ ਕਿ ਪਤੀ ਦੀ ਮੌਤ ਹੋਣ ਤੇ ਉਹਨਾਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਗੁਰਵਿੰਦਰ ਸਿੰਘ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੇ ਦੋ ਭਰਾਵਾਂ ਅਤੇ ਪਿਓ ਦੀ ਮੌਤ ਵੀ ਪਿਛਲੇ ਸਮੇਂ ਹੋ ਚੁੱਕੀਆਂ ਹਨ ਅਤੇ ਉਹਨਾਂ ਦੇ ਪਰਿਵਾਰ ਦਾ ਕੇਵਲ ਬਲਵਿੰਦਰ ਸਿੰਘ ਹੀ ਇੱਕ ਸਹਾਰਾ ਸੀ। ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ 6ਸਾਲਾਂ ਦੀ ਬੇਟੀ ਤੇ 4 ਸਾਲਾਂ ਦੇ ਬੇਟੇ ਨੂੰ ਛੱਡ ਗਿਆ । ਇਸ ਮੌਕੇ ਤੇ ਗੁਰਵਿੰਦਰ ਕੌਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦੀ ਮ੍ਰਿਤਕ ਦੇਹ ਨੂੰ ਉਸ ਤੇ ਜੱਦੀ ਪਿੰਡ ਪਹੁੰਚਾਇਆ ਜਾਵੇ।