Connect with us

Punjab

ਯੂਕਰੇਨ ਵਿੱਚ ਫਸੇ ਗੁਰਦਾਸਪੁਰ ਦੇ ਨੌਜਵਾਨ ਨੇ ਲਾਈਵ ਹੋ ਕੇ ਦੱਸੀ ਉਥੋਂ ਦੀ ਸਥਿਤੀ ਬੰਕਰ ਵਿੱਚ ਕਰ ਰਹੇ ਮੱਦਦ ਦੀ ਉਠੀਕ

Published

on

ਗੁਰਦਾਸਪੁਰ: ਜਿੱਥੇ ਇੱਕ ਪਾਸੇ ਯੂਕਰੇਨ ਅਤੇ ਰੂਸ ਦੀ ਜੰਗ ਸ਼ੁਰੂ ਹੋ ਚੁੱਕੀ ਹੈ ਉੱਥੇ ਹੁਣ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਦੀ ਸੁਰੱਖਿਆ ਅਤੇ ਭਾਰਤ ਵਾਪਸੀ ਨੂੰ ਲੈ ਕੇ ਚਿੰਤਤ ਹਨ। ਯੂਕ੍ਰੇਨ ਵਿਚ ਪੜ੍ਹਾਈ ਲਈ ਗਏ ਗੁਰਦਾਸਪੁਰ ਦੇ ਵਾਸੁਦੇਵ ਸ਼ਰਮਾ ਨੇ ਜਿੱਥੇ ਲਾਈਵ ਹੋ ਕੇ ਉਥੋਂ ਦੀ ਤਾਜਾ ਸਥਿਤੀ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਵਿਦਿਆਰਥੀ ਬੰਕਰਾਂ ਵਿੱਚ ਇਕੱਠੇ ਹੋ ਰਹੇ ਹਨ ਪਰ ਹਜੇ ਤੱਕ ਭਾਰਤੀ ਦੂਤਾਵਾਸ ਵੱਲੋਂ ਉਨ੍ਹਾਂ ਲਈ ਕੋਈ ਸਹਾਇਤਾ ਨਹੀਂ ਭੇਜੀ ਗਈ ਹੈ। ਉਹ ਭੁੱਖੇ ਭਾਣੇ ਦਿਨ ਗੁਜ਼ਾਰ ਰਹੇ ਹਨ ਅਤੇ ਇਸ ਉਡੀਕ ਵਿੱਚ ਹਨ ਕਿ ਕਦੋਂ ਭਾਰਤੀ ਦੂਤਾਵਾਸ ਵੱਲੋਂ ਉਨ੍ਹਾਂ ਨੂੰ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਉਹਨਾਂ ਦਸਿਆ ਕਿ ਉਹਨਾਂ ਉਪਰ ਲਗਾਤਾਰ ਬੰਬ ਬਾਰੀ ਹੋ ਰਹੀ ਹੈ ਅਤੇ ਰੂਸ ਵਲੋਂ ਹਵਾਈ ਅੱਡੇ ਵੀ ਤਬਾਹ ਕਰ ਦਿੱਤੇ ਗਏ ਹਨ ਉਥੇ ਹੀ ਵਾਸੂਦੇਵ ਮਾਪੇ ਭਾਰਤ ਸਰਕਾਰ ਦੀ ਮਾਮਲੇ ਵਿਚ ਤੁਰੰਤ ਕੋਈ ‌ਪਹਿਲ ਨਾ ਕਰਨ ਤੇ ਖਾਸੇ ਨਾਰਾਜ਼ ਨਜ਼ਰ ਆ ਰਹੇ ਹਨ।ਗੁਰਦਾਸਪੁਰ ਦੇ ਨੋਜਵਾਨ ਵਾਸੂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਯੂਕ੍ਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦ ਭਾਰਤ ਲਿਆਂਦਾ ਜਾਵੇ।

Continue Reading