Connect with us

Punjab

ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ

Published

on

ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ
ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਗੱਦੀ ਦਿਵਸ ‘ਤੇ ਕੈਪਟਨ ਨੇ ਦਿੱਤੀ ਵਧਾਈ   
ਸੁਖਬੀਰ ਸਿੰਘ ਬਾਦਲ ਨੇ ਵੀ ਕੀਤਾ ਟਵੀਟ 

16 ਨਵੰਬਰ : ਅੱਜ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਸਿੱਖ ਸੰਗਤਾਂ ਸ੍ਰੀ ਦਰਬਾਰ ਸਾਹਿਬ ਵੀ ਪਹੁੰਚ ਰਹੀਆਂ ਹੈ ਅਤੇ ਜਿਸਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਵਧਾਈ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਵਧਾਈ ਦਿੰਦੇ ਹੋਏ ਲਿਖਿਆ ਹੈ “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਗਿਆਨ ਦੇ ਸੋਮੇ, ਰਾਹ ਦਸੇਰੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਆਪਣੀ ਜ਼ਿੰਦਗੀ ਨੂੰ ਸਹੀ ਦਿਸ਼ਾ ਵੱਲ ਤੋਰੋ ਤੇ ਹਲੀਮੀ, ਨਿਮਰਤਾ ਨੂੰ ਆਪਣੀ ਜ਼ਿੰਦਗੀ ਦਾ ਆਧਾਰ ਬਣਾਓ।”
ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬ ਵਾਸੀਆਂ ਨੂੰ ਇਸ ਦਿਨ ਤੇ ਵਧਾਈ ਦਿੰਦੇ ਹੋਏ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ ਹੈ
 ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ।। ੧ ।।
ਮੁਕਤੀ ਦੇ ਮਾਰਗ-ਦਰਸ਼ਕ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤ ਨੂੰ ਵਧਾਈਆਂ। ਗੁਰੂ ਸਾਹਿਬਾਨ, ਭਗਤਾਂ, ਭੱਟਾਂ ਤੇ ਗੁਰਸਿੱਖਾਂ ਦੀ ਰਚੀ ਪਾਵਨ ਗੁਰਬਾਣੀ ਆਪਸੀ ਪਿਆਰ, ਏਕੇ ਤੇ ਸ਼ਾਂਤੀ ਦੀ ਪੈਰਵੀ ਕਰਦੀ ਹੋਈ, ਦੁਨੀਆ ਭਰ ਦੀ ਮਨੁੱਖਤਾ ਨੂੰ ‘ਸਰਬੱਤ ਦੇ ਭਲੇ’ ਦੀ ਸਿੱਖਿਆ ਦਿੰਦੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਦਿ ਗ੍ਰੰਥ ਵੀ ਕਿਹਾ ਜਾਂਦਾ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਕੀਤਾ ਗਿਆ ਸੀ ਜਿਸਦੇ 1430 ਅੰਗਾਂ ਵਿੱਚ ਸਿੱਖ ਗੁਰੂਆਂ,ਸੰਤਾਂ,ਭਗਤਾਂ,ਭੱਟਾਂ ਦੀ ਬਾਣੀ ਸ਼ਾਮਿਲ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਸ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇੱਕ ਸਤਰ ਵੀ ਉਚਾਰੀ ਹੈ “ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓਂ ਗ੍ਰੰਥ”।