Punjab
ਗੁਰਪਤਵੰਤ ਸਿੰਘ ਪੰਨੂ ਨੇ ਮੁਸਲਮਾਨਾਂ ਨੂੰ ਭੜਕਾਉਣ ਦੀ ਰਚੀ ਸਾਜਿਸ਼ ! 15 ਅਗਸਤ ਨੂੰ ਲੈ ਕਹੀ ਇਹ ਗੱਲ
ਚੰਡੀਗੜ੍ਹ 6 ਅਗਸਤ 2023: ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਕਸ਼ਮੀਰੀ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂੰ ਹੁਣ 15 ਅਗਸਤ ਨੂੰ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਉਸ ਨੇ ਵੀਡੀਓ ਜਾਰੀ ਕਰਕੇ ਕਸ਼ਮੀਰੀ ਮੁਸਲਮਾਨਾਂ ਨੂੰ ਦਿੱਲੀ ਆਉਣ ਲਈ ਕਿਹਾ ਹੈ।
ਓਥੇ ਹੀ ਦੱਸ ਦੇਈਏ ਕਿ ਪੰਨੂ ਵੀਡੀਓ ‘ਚ ਲੋਕਾਂ ਨੂੰ ਕਿਹਾ ਰਿਹਾ ਹੈ ਕਿ 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਦੇ ਲਾਲ ਕਿਲੇ ‘ਤੇ ਤਿਰੰਗਾ ਲਹਿਰਾਉਣ ਨਾ ਦਿੱਤਾ ਜਾਵੇ ਇਸ ਬਾਰੇ ਲੋਕ ਨੂੰ ਉਕਸਾ ਰਿਹਾ ਹੈ।ਓਥੇ ਹੀ ਪੰਨੂ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਖਾਲਿਸਤਾਨੀ ਸਮਰਥਕ ਇਸ ਦੀ ਪਹਿਲਾ ਹੀ ਤਿਆਰੀ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਸ਼ਮੀਰ ਦੇ ਮੌਜੂਦਾ ਹਾਲਾਤ ‘ਤੇ ਗਲਤ ਜਾਣਕਾਰੀ ਦੇ ਕੇ ਮੁਸਲਿਮ ਭਾਈਚਾਰੇ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਪਿਛਲੇ ਦਿਨੀਂ ਗੁਰੂਗ੍ਰਾਮ ਦੀ ਮਸਜਿਦ ‘ਤੇ ਹੋਏ ਹਮਲੇ ਅਤੇ ਨੂਹ ਕਾਂਡ ਤੋਂ ਬਾਅਦ ਇਮਾਮ ਦੀ ਹੱਤਿਆ ‘ਤੇ ਵੀ ਸਵਾਲ ਚੁੱਕੇ ਹਨ।
ਗੁਰਪਤਵੰਤ ਸਿੰਘ ਪੰਨੂ ਦੀ ਇਹ ਕੋਈ ਪਹਿਲੀ ਕੋਸ਼ਿਸ਼ ਨਹੀਂ ਹੈ, ਉਹ ਪਹਿਲਾਂ ਵੀ ਅਜਿਹੀਆਂ ਧਮਕੀਆਂ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਵੀ 15 ਅਗਸਤ ਨੂੰ ਦੋ ਵਾਰ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਸੀ। ਦਰਅਸਲ, ਸਿੱਖ ਫਾਰ ਜਸਟਿਸ ਦੇ ਮੈਂਬਰ ਅਤੇ ਆਪਣੇ ਕਰੀਬੀ ਸਾਥੀ ਹਰਦੀਪ ਸਿੰਘ ਨਿੱਝਰ ਦੀ ਮੌਤ ਤੋਂ ਬਾਅਦ ਪੰਨੂੰ ਗੁੱਸੇ ਵਿਚ ਹੈ ਅਤੇ ਕਿਸੇ ਵੀ ਤਰ੍ਹਾਂ ਭਾਰਤ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ।