Connect with us

Punjab

ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਧਮਕੀ

Published

on

5 ਨਵੰਬਰ 2023: ਖਾਲਿਸਤਾਨ ਸਮਰਥਕ ਅਤੇ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸ਼ਨੀਵਾਰ ਨੂੰ ਇੱਕ ਨਵਾਂ ਵੀਡੀਓ ਜਾਰੀ ਕੀਤਾ ਹੈ। ਇਹ ਵੀਡੀਓ ਕਰੀਬ ਇੱਕ ਮਿੰਟ ਦਾ ਹੈ, ਜਿਸ ਵਿੱਚ ਉਸਨੇ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਵੀਡੀਓ ‘ਚ ਪੰਨੂ ਸਿੱਖਾਂ ਨੂੰ ਸੰਬੋਧਨ ਕਰਦੇ ਹੋਏ ਕਹਿੰਦੇ ਹਨ ਕਿ ਤੁਹਾਨੂੰ 19 ਨਵੰਬਰ ਨੂੰ ਏਅਰ ਇੰਡੀਆ ਦੀ ਫਲਾਈਟ ‘ਚ ਸਫਰ ਨਹੀਂ ਕਰਨਾ ਚਾਹੀਦਾ। ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਡੀ ਜਾਨ ਨੂੰ ਖਤਰਾ ਹੋ ਸਕਦਾ ਹੈ।