International
ਸ੍ਰੀ ਨਨਕਾਣਾ ਸਾਹਿਬ ‘ਚ ਗੁਰਪੁਰਬ ਦੀਆਂ ਰੌਣਕਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ,ਗੁਰੂਦੁਆਰਾ ਸ੍ਰੀ ਨਨਕਾਣਾ ਸਾਹਿਬ ‘ਚ ਪ੍ਰਕਾਸ਼ ਪੁਰਬ ਦੀਆਂ ਰੌਣਕਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ
ਗੁਰੂਦੁਆਰਾ ਸ੍ਰੀ ਨਨਕਾਣਾ ਸਾਹਿਬ ‘ਚ ਪ੍ਰਕਾਸ਼ ਪੁਰਬ ਦੀਆਂ ਰੌਣਕਾਂ
ਵੱਡੀ ਗਿਣਤੀ ‘ਚ ਸੰਗਤ ਹੋਈ ਨਤਮਸਕ
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
30 ਨਵੰਬਰ:ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਤਾਂ ਉੱਥੇ ਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਜਨਮ ਭੂਮੀ ਸ੍ਰੀ ਨਨਕਾਣਾ ਸਾਹਿਬ ‘ਚ ਵੀ ਇਸ ਪਵਿੱਤਰ ਦਿਹਾੜੇ ਨੂੰ ਮਨਾਇਆ ਗਿਆ।ਇਸ ਮੌਕੇ ਭਾਰੀ ਗਿਣਤੀ ‘ਚ ਸੰਗਤਾਂ ਸ੍ਰੀ ਨਨਕਾਣਾ ਸਾਹਿਬ ‘ਚ ਨਤਮਸਤਕ ਹੋਈਆਂ ।ਇਸ ਮੌਕੇ ਸਿਰਫ ਸਿੱਖ ਹੀ ਨਹੀਂ ਬਲਕਿ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਗੁਰੂ ਚਰਨਾਂ ‘ਚ ਮੱਥਾ ਟੇਕਿਆ।ਇਸ ਮੌਕੇ ਨਗਰ ਕੀਰਤਨ ਸਜਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਗੁਰੂਦੁਆਰਾ ਸਾਹਿਬ ‘ਚ ਰੱਖੇ ਪਾਠਾਂ ਦੇ ਭੋਗ ਪਾਏ ਗਏ ਅਤੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨੌਨਿਹਾਲ ਕੀਤਾ ਗਿਆ।ਇਸ ਮੌਕੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।
ਹਰ ਵਾਰ ਵਾਂਗ ਇਸ ਵਾਰ ਵੀ ਗੁਰੂਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨੂੰ ਦੀਪਮਾਲਾ ਅਤੇ ਫੁੱਲਾਂ ਨਾਲ ਸਜਾਇਆ ਗਿਆ ਜੋ ਸੰਗਤਾਂ ਦੀ ਖਿੱਚ ਦਾ ਕੇਂਦਰ ਬਣਿਆ।ਗੁਰੂਦੁਆਰਾ ਸਾਹਿਬ ‘ਚ ਲੱਗੇ ਫੁਹਾਰੇ ਅਤੇ ਗੁਰਦੁਆਰਾ ਸਾਹਿਬ ‘ਚ ਹੋਈ ਲਾਈਟਿੰਗ ਨੇ ਹੋਰ ਵੀ ਰੰਗ ਬੰਨਿਆ।ਹਰ ਵਾਰ ਵਾਂਗ ਇਸ ਵਾਰ ਵੀ ਭਾਰਤ ਤੋਂ ਵੀ ਸੰਗਤ ਦਾ ਇੱਕ ਜੱਥਾ ਸ੍ਰੀ ਨਨਕਾਣਾ ਸਾਹਿਬ ਪੁੱਜਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਦੱਸ ਦੇਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਇੱਥੇ ਹੀ ਹੋਇਆ ਸੀ।ਪਹਿਲਾਂ ਇਹ ਰਾਏ ਭੋਇ ਦੀ ਤਲਵੰਡੀ ਨਾਲ ਮਸ਼ਹੂਰ ਸੀ ਪਰ ਗੁਰੂ ਨਾਨਕ ਦੇਵ ਜੀ ਦੇ ਜਨਮ ਮਗਰੋਂ ਇਸਦਾ ਨਾ ਬਦਲ ਕੇ ਨਨਕਾਣਾ ਸਾਹਿਬ ਰੱਖ ਦਿੱਤਾ ਗਿਆ ਸੀ।
Continue Reading
