Punjab
ਸੰਗਰੂਰ ਦੇ ਪਿੰਡ ‘ਚ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ ਗੁਰਪੁਰਬ

27 ਨਵੰਬਰ 2023: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਦੇ ਵਿੱਚ ਬੜੀ ਹੀ ਧੂਮ ਧਾਮ ਦੇ ਨਾਲ ਮਨਾਇਆ ਗਿਆ ਰਾਤ ਸਮੇਂ ਸੰਗਰੂਰ ਦੇ ਪਿੰਡ ਭੁੱਲਰ ਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਬਦ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਰਾਤ ਦੇ 1 ਵਜੇ ਗੁਰੂ ਘਰ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸੁੰਦਰ ਅਤਿਸ਼ਬਾਜ਼ੀ ਕੀਤੀ ਗਈ।
ਗੁਰੂ ਘਰਾਂ ਨੂੰ ਸੁੰਦਰ ਦੀਪ ਮਾਲਾ ਦੇ ਨਾਲ ਸਜਾਇਆ ਗਿਆ ਸੀ। ਇਹ ਅਲੌਕਿਕ ਨਜ਼ਾਰਾ ਦੇਖਣ ਯੋਗ ਬਣ ਰਿਹਾ ਸੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਬ ਦੀ ਖੁਸ਼ੀ ਵਿੱਚ ਬਰੈਡ ਪਕੌੜਿਆਂ ਦਾ ਲੰਗਰ ਚਲਾਇਆ ਗਿਆ।