Punjab
ਭਲਕੇ ਪਟਿਆਲਾ ਜੇਲ੍ਹ ‘ਚੋਂ ਬਾਹਰ ਆਉਣਗੇ ਗੁਰੂ’ ਅਧਿਕਾਰਤ ਟਵਿਟਰ ਹੈਂਡਲ ਤੋਂ ਟਵੀਟ ਕਰ ਦਿੱਤੀ ਜਾਣਕਾਰੀ
ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਰਿਹਾਅ ਹੋਣਗੇ। ਅਧਿਕਾਰਤ ਸੂਤਰਾਂ ਮੁਤਾਬਕ ਸਿੱਧੂ ਨੂੰ ਸ਼ਨੀਵਾਰ ਨੂੰ ਰਿਲੀਜ਼ ਕੀਤਾ ਜਾਣਾ ਤੈਅ ਹੈ। ਸਿੱਧੂ ਦੇ ਅਧਿਕਾਰਤ ਟਵਿਟਰ ਹੈਂਡਲ ਤੋਂ ਵੀ ਇਹ ਟਵੀਟ ਕੀਤਾ ਗਿਆ ਹੈ। ਇਸ ਖਬਰ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਹੈ। ਰੋਡ ਰੇਜ ਕੇਸ ਵਿੱਚ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਉਸ ਨੇ 20 ਮਈ ਨੂੰ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ।, ਰੋਡ ਰੇਜ ਮਾਮਲੇ ‘ਚ ਮਿਲੀ 1 ਸਾਲ ਦੀ ਸਜ਼ਾ