Punjab
ਪੰਜਾਬ ‘ਚ ਵਿਖਾਏ ਜਾਣਗੇ ‘ਹਮਾਰੇ ਰਾਮ’ਸ਼ੋਅ
ਪੰਜਾਬ ਸਰਕਾਰ ਵੱਲੋਂ ਹੁਣ ਸੂਬਾ ਵਾਸੀਆਂ ਨੂੰ ‘ਹਮਾਰੇ ਰਾਮ’ ਸ਼ੋਅ ਵਿਖਾਇਆ ਜਾਵੇਗਾ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ, ਜਿਸ ਲਈ 40 ਵੱਡੇ ਸ਼ਹਿਰਾਂ ‘ਚ ਇਹ ਸ਼ੋਅ ਵਿਖਾਉਣ ਨੂੰ ਮਨਜੂਰੀ ਦਿੱਤੀ ਗਈ ਹੈ। ਇਸ ਸ਼ੋਅ ਵਿੱਚ ਦੇਸ਼ ਭਰ ਦੇ ਪ੍ਰਸਿੱਧ ਕਲਾਕਾਰ ਇਨ੍ਹਾਂ ਸ਼ੋਅ ਵਿੱਚ ਪ੍ਰਦਰਸ਼ਨ ਕਰਨਗੇ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਿਸ਼ੇਸ਼ ਸ਼ੋਅ ਸਾਡੇ ਜੀਵਨ ਅਤੇ ਕਾਰਜਸ਼ੈਲੀ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਤੋਂ ਇਲਾਵਾ, ਕੈਬਨਿਟ ਨੇ ਮੁੱਖ ਮੰਤਰੀ ਯੋਗਸ਼ਾਲਾ ਲਈ 1,000 ਨਵੇਂ ਯੋਗਾ ਇੰਸਟ੍ਰਕਟਰਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੂੰ ਅੱਠ ਮਹੀਨਿਆਂ ਦੀ ਫੀਲਡ ਸਿਖਲਾਈ ਮਿਲੇਗੀ। ਜਿਸ ਵਿੱਚ 8,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਅੰਤਿਮ ਚੋਣ ਹੋਣ ‘ਤੇ, ਉਨ੍ਹਾਂ ਨੂੰ 25,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਇਸ ਦੌਰਾਨ, ਪੰਜਾਬ ਵਿੱਚ ਇੱਕ ਵਿਭਾਗ ਤੋਂ ਦੂਜੇ ਵਿਭਾਗ ਵਿੱਚ ਜ਼ਮੀਨ ਦੇ ਤਬਾਦਲੇ ਦੀਆਂ ਪੇਚੀਦਗੀਆਂ ਹੁਣ ਹੱਲ ਹੋ ਜਾਣਗੀਆਂ। ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸਬੰਧਤ ਮਾਮਲਿਆਂ ਨੂੰ ਸੰਭਾਲਣ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ।ਇਸ ਤੋਂ ਇਲ਼ਾਵਾ ਮੁਕਤਸਰ, ਖਡੂਰ ਸਾਹਿਬ, ਜਲਾਲਾਬਾਦ ਅਤੇ ਫਾਜ਼ਿਲਕਾ ਦੇ ਪ੍ਰਾਇਮਰੀ ਸਿਹਤ ਕੇਂਦਰ ਹੁਣ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਅਧੀਨ ਹੋਣਗੇ। ਇੱਥੇ ਸਿਹਤ ਸਹੂਲਤਾਂ ਵਿੱਚ ਸੁਧਾਰ ਕੀਤਾ ਜਾਵੇਗਾ। ਪਹਿਲਾਂ, ਇਹ ਕੇਂਦਰ ਪੰਜਾਬ ਸਿਹਤ ਵਿਭਾਗ ਦੇ ਅਧੀਨ ਸਨ।
ਪੰਜਾਬ ‘ਚ ਬਾਗਬਾਨੀ ਹੇਠ ਰਕਬਾ ਵਧਾਉਣ ਲਈ ਮੰਤਰੀ ਮੰਡਲ ਨੇ ਇੱਕ ਵਿਸ਼ੇਸ਼ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। 10 ਸਾਲਾਂ ਵਿੱਚ ਬਾਗਬਾਨੀ ਹੇਠ ਰਕਬਾ 6% ਤੋਂ ਵਧ ਕੇ 15% ਹੋ ਜਾਵੇਗਾ। ਇਸ ਕਦਮ ਦਾ ਉਦੇਸ਼ ਬਾਗਬਾਨੀ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ।
