Connect with us

Punjab

ਅੰਮ੍ਰਿਤਸਰ ‘ਚ ਮਿਲੇ ਹੈਂਡ ਗ੍ਰਨੇਡ ਤੇ ਗੋਲੀਆਂ, ਇਲਾਕੇ ‘ਚ ਮਚੀ ਹਫੜਾ-ਦਫੜੀ

Published

on

ਪੁਲਿਸ ਸਟੇਸ਼ਨ ਭਿੰਡੀ ਸੈਦਾ, ਅੰਮ੍ਰਿਤਸਰ, ਪੰਜਾਬ ਅਧੀਨ ਬੀ.ਐਸ.ਐਫ ਦੀ 183 ਬਟਾਲੀਅਨ ਦੇ ਬੀਓਪੀ ਬੁਰਜ ਨੇੜੇ ਇੱਕ ਹੈਂਡ ਗ੍ਰਨੇਡ ਅਤੇ 9 ਐਮਐਮ ਦੇ 15 ਕਾਰਤੂਸ ਲਾਵਾਰਿਸ ਹਾਲਤ ਵਿੱਚ ਮਿਲੇ ਹਨ। ਹੈਂਡ ਗ੍ਰੇਨੇਡ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਸੂਚਨਾ ਦਿੱਤੀ।

ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਜਾ ਕੇ ਤਲਾਸ਼ੀ ਸ਼ੁਰੂ ਕਰਨ ਦਿੱਤੀ। ਪਾਕਿਸਤਾਨੀ ਸਰਹੱਦ ਪਾਰ ਤੋਂ ਹੈਰੋਇਨ ਜਾਂ ਹਥਿਆਰਾਂ ਦੀ ਤਸਕਰੀ ਕਰਦੇ ਰਹਿੰਦੇ ਹਨ, ਜਿਸ ਕਾਰਨ ਅਧਿਕਾਰੀ ਇਸ ਮਾਮਲੇ ਵਿੱਚ ਕਈ ਤੱਥਾਂ ਦੀ ਜਾਂਚ ਕਰ ਰਹੇ ਹਨ।

ਪੁਲਿਸ ਅਤੇ ਬੀਐਸਐਫ ਦੇ ਜਵਾਨ ਇਲਾਕੇ ਵਿੱਚ ਕਈ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਵੀ ਕਰ ਰਹੇ ਹਨ। ਇਸ ਦੇ ਨਾਲ ਹੀ ਪਿੰਡ ਅਤੇ ਚੌਕੀ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਆਦਿ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਰਹੱਦ ‘ਤੇ ਵੀ ਜਵਾਨਾਂ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ।